09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਯੁਕਤ ਫੋਰਮ ਦੇ ਸੱਦੇ 'ਤੇ ਗੰਗੂਵਾਲ ਅਤੇ ਕੋਟਲਾ ਵਿਖੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ <br/>

ਅਜੀਤ ਡੈਸਕ 18-04-2026
ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ ਐਸ ਨਿੱਕੂਵਾਲ)-ਸੰਯੁਕਤ ਫੋਰਮ ਏਕਤਾ ਮੰਚ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀਆ ਸਮੂਹ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਗੰਗੂਵਾਲ ਅਤੇ ਕੋਟਲਾ ਵਿਖੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਟੈਕਨੀਕਲ ਯੂਨੀਵਰਸਿਟੀ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਪਰਦੀਪ ਕੁਮਾਰ, ਸਰਕਲ ਪ੍ਰਧਾਨ ਗੁਰਦਾਸ ਰਾਮ, ਮੋਹਿਤ ਸ਼ਰਮਾ,ਅਸ਼ੋਕ ਕੁਮਾਰ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਸੋਮਨਾਥ, ਸੁਰਿੰਦਰ ਪਾਲ, ਸੁਖਵਿੰਦਰ ਸਿੰਘ, ਡਿਵੀਜ਼ਨ ਪ੍ਰਧਾਨ ਗੁਰਜੀਤ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਪ੍ਰਬੰਧਕ ਬੋਰਡ ਵਲੋ ਲੀਡਰਸ਼ਿਪ ਨੂੰ ਮੀਟਿੰਗ ਦਾ ਸੱਦਾ ਦੇ ਕੇ ਮੰਗਾਂ ਹੱਲ ਨਾ ਕਰਨ ਦੀ ਨਿਖੇਧੀ ਕੀਤੀ ਗਈ ਉਨ੍ਹਾਂ ਸਰਕਾਰ ਨੂੰ ਅਤੇ ਪ੍ਰਬੰਧਕੀ ਬੋਰਡ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਜਿਸ ਦੀ ਸਾਰੀ ਜ਼ੰੁਮੇਵਾਰੀ ਪ੍ਰਬੰਧਕੀ ਬੋਰਡ ਅਤੇ ਸਰਕਾਰ ਦੀ ਹੋਵੇਗੀ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਝੱਜ, ਦੇਸ ਰਾਜ, ਰਕੇਸ਼ ਬਾਲੀ ਕਲਸੇੜਾ, ਮਦਨ ਗੋਪਾਲ, ਮੋਹਿਤ ਸ਼ਰਮਾ, ਤਿਲਕਰਾਜ, ਭਾਗ ਸਿੰਘ, ਜਗੀਰ ਸਿੰਘ ਰੋਲੀ, ਕਾਮਰੇਡ ਬਜਿੰਦਰ ਪੰਡਤ, ਜਸਵੰਤ ਸਿੰਘ, ਬਹਾਦਰ ਸਿੰਘ, ਜਤਿੰਦਰ ਸੈਣੀ, ਗੁਰਮੀਤ ਸਿੰਘ, ਤਰਨਜੀਤ ਸਿੰਘ, ਰਜਨੀਸ਼ ਕੁਮਾਰ, ਰਜੇਸ਼ ਕੁਮਾਰ, ਰਾਹੁਲ ਬਿਸਸਿਟ, ਰਵਿੰਦਰ ਸਿੰਘ, ਬੂਵਨੇਸ਼ ਜੋਸ਼ੀ ਸਤੀਸ਼ ਪਾਲ, ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨਾਲ ਸੰਬੰਧਿਤ ਲਗਾਈ ਵਰਕਸ਼ਾਪ <br/> ਅਗਲੀ ਖ਼ਬਰ ਡਾ. ਰਮਨ ਕੁਮਾਰ ਗੁਪਤਾ ਨੇ ਸਿਵਲ ਸਰਜਨ ਰੂਪਨਗਰ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।