21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦੂਨ ਸਭਾ ਤੇ ਜਨ ਅਧਿਕਾਰ ਕਲਿਆਣ ਸੰਮਤੀ ਦੀ ਸਾਂਝੀ ਬੈਠਕ <br/>

ਅਜੀਤ ਡੈਸਕ 19-04-2026
ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੂਨ ਵੈੱਲਫੇਅਰ ਸੋਸਾਇਟੀ ਅਤੇ ਜਨ ਅਧਿਕਾਰ ਕਲਿਆਣ ਸੰਮਤੀ ਦੀ ਇੱਕ ਮਹੱਤਵਪੂਰਨ ਸਾਂਝੀ ਮੀਟਿੰਗ ਦੋਵਾਂ ਸੰਸਥਾਵਾਂ ਦੇ ਪ੍ਰਧਾਨ ਨਾਨਕ ਚੰਦ ਰਾਣਾ ਅਤੇ ਕਾਰਜਕਾਰੀ ਪ੍ਰਧਾਨ ਦਰਸ਼ਨ ਕੁਮਾਰ ਸੈਣੀਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਗੁਰਨੈਬ ਸਿੰਘ ਜੇਤੇਵਾਲ ਦੀ ਪਤਨੀ ਸ੍ਰੀਮਤੀ ਭਜਨ ਕੌਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੀਤੀ ਗਈ | ਹਾਜ਼ਰ ਮੈਂਬਰਾਂ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਤੋਂ ਬਾਅਦ ਮੀਟਿੰਗ ਦੇ ਏਜੰਡੇ ਅਨੁਸਾਰ ਵੱਖ-ਵੱਖ ਸਮਾਜਿਕ ਅਤੇ ਜਨਹਿੱਤੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਭ ਤੋਂ ਮਹੱਤਵਪੂਰਨ ਫੈਸਲਾ ਇਹ ਲਿਆ ਗਿਆ ਕਿ ਪੈਨਸ਼ਨਰ ਯੂਨੀਅਨ ਇਕਾਈ ਨੂਰਪੁਰ ਬੇਦੀ ਵਲੋਂ 9 ਮਈ ਨੂੰ ਲਗਾਏ ਜਾਣ ਵਾਲੇ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਵਿਚ ਦੋਵਾਂ ਸੰਸਥਾਵਾਂ ਪੂਰਾ ਸਹਿਯੋਗ ਦੇਣਗੀਆਂ | ਮੀਟਿੰਗ ਦੌਰਾਨ ਹਾਲ ਹੀ ਵਿਚ ਹੋਈ ਬੇਮੌਸਮੀ ਵਰਖਾ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਹੋਏ ਨੁਕਸਾਨ 'ਤੇ ਵੀ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਲੋਕਾਂ ਨੂੰ ਜਲਦੀ ਤੋਂ ਜਲਦੀ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਇਲਾਕੇ ਵਿਚ ਚੱਲ ਰਹੇ ਹੋਰ ਜਨਹਿੱਤੀ ਮਸਲਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕਦਮ ਚੁੱਕਣ ਦੀ ਰਣਨੀਤੀ ਤਿਆਰ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ, ਜਨਰਲ ਸਕੱਤਰ ਮੋਹਨ ਸਿੰਘ ਭੈਣੀ, ਮਾਸਟਰ ਗੋਪਾਲ ਚੰਦ ਸੈਣੀ, ਬਾਬੂ ਭਜਨ ਸਿੰਘ, ਕੈਲਾਸ਼ ਚੰਦ ਸੈਣੀ, ਕੁਲਦੀਪ ਚੰਦ ਚੱਢਾ, ਰਾਕੇਸ਼ ਕੁਮਾਰ ਗੋਜਾ, ਨੰ. ਰਾਮ ਕਿਸ਼ਨ ਜੇਤੇਵਾਲ, ਮਾਸਟਰ ਰਾਮ ਸਿੰਘ ਸਮੇਤ ਹੋਰ ਵੀ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਕਣਕ 'ਤੇ ਕੇਂਦਰ ਸਰਕਾਰ ਵਲੋਂ ਵੱਡੀ ਰਾਹਤ-ਚਰਨਜੀਤ ਸਿੰਘ ਬਰਾੜ <br/> ਅਗਲੀ ਖ਼ਬਰ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।