21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਕਣਕ 'ਤੇ ਕੇਂਦਰ ਸਰਕਾਰ ਵਲੋਂ ਵੱਡੀ ਰਾਹਤ-ਚਰਨਜੀਤ ਸਿੰਘ ਬਰਾੜ <br/>

ਅਜੀਤ ਡੈਸਕ 19-04-2026
ਰੂਪਨਗਰ, 18 ਅਪਰੈਲ (ਸਤਨਾਮ ਸਿੰਘ ਸੱਤੀ)-ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਬੇਮੌਸਮੀ ਮੀਂਹ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਦੇਖਦਿਆਂ ਕੇਂਦਰ ਸਰਕਾਰ ਵਲੋਂ ਹਾੜੀ ਸੀਜ਼ਨ 2026-27 ਲਈ ਕਣਕ ਖਰੀਦ ਦੇ ਨਿਯਮਾਂ ਵਿਚ ਵੱਡੀ ਛੂਟ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚਮਕ ਘਟਣ ਦੀ ਸੀਮਾ 70 ਫ਼ੀਸਦੀ ਤੱਕ, ਟੁੱਟੇ ਅਤੇ ਸੁੱਕੇ ਦਾਣਿਆਂ ਦੀ ਸੀਮਾ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰ ਦਿੱਤੀ ਗਈ ਹੈ, ਜਦਕਿ ਖਰਾਬ ਦਾਣਿਆਂ ਦੀ ਸੀਮਾ 6 ਫ਼ੀਸਦੀ ਹੀ ਰਹੇਗੀ | ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਸਸਤੇ ਵਿਚ ਵੇਚਣ ਲਈ ਮਜਬੂਰ ਨਹੀਂ ਹੋਣਾ ਪਵੇਗਾ | ਸ੍ਰੀ ਬਰਾੜ ਨੇ ਕਿਹਾ ਕਿ ਕੇਂਦਰ 'ਤੇ ਵਿਤਕਰੇ ਦੇ ਦੋਸ਼ ਲਗਾਉਣਾ ਠੀਕ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 9 ਅਪ੍ਰੈਲ ਨੂੰ ਪੱਤਰ ਭੇਜਿਆ ਸੀ, ਜਿਸ ਤੋਂ ਬਾਅਦ ਕੇਂਦਰੀ ਟੀਮਾਂ ਨੇ ਮੰਡੀਆਂ ਦਾ ਦੌਰਾ ਕਰਕੇ ਸੈਂਪਲ ਇਕੱਠੇ ਕੀਤੇ ਅਤੇ 17 ਅਪ੍ਰੈਲ ਨੂੰ ਛੂਟਾਂ ਦਾ ਪੱਤਰ ਜਾਰੀ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹਰਿਆਣਾ ਵਿਚ 24 ਫਸਲਾਂ 'ਤੇ ਐਮ.ਐਸ.ਪੀ. ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ ਵਿਚ ਐਮ.ਐਸ.ਪੀ. ਮੁੱਖ ਤੌਰ 'ਤੇ ਕਣਕ ਅਤੇ ਧਾਨ ਤੱਕ ਸੀਮਿਤ ਹੈ | ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿੱਤ ਵਿਚ ਸਮੇਂ ਸਿਰ ਕਦਮ ਚੁੱਕੇ | ਇਸ ਮੌਕੇ ਜਗਦੀਸ਼ ਚੰਦਰ ਕਾਜਲਾ, ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ, ਹਿੰਮਤ ਸਿੰਘ ਗਿਰਨ ਅਤੇ ਰਾਜੀਵ ਕਿ੍ਪਲਾਨੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਮੂਹਰੇ ਕੀਤੀ ਜਾ ਰਹੀ ਵਿਸ਼ਾਲ ਰੋਸ ਰੈਲੀ ਲਈ ਰਵਾਨਾ ਹੋਏ... ਅਗਲੀ ਖ਼ਬਰ ਦੂਨ ਸਭਾ ਤੇ ਜਨ ਅਧਿਕਾਰ ਕਲਿਆਣ ਸੰਮਤੀ ਦੀ ਸਾਂਝੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।