21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਪਰਿਵਾਰਿਕ ਖੇਡ ਮੇਲਾ ਅੱਜ

ਅਜੀਤ ਡੈਸਕ 19-04-2026
ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ)-ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ 'ਚ ਮੋਹਰੀ ਰੋਲ ਅਦਾ ਕਰ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਵਲੋਂ ਕੌਮੀ ਤਿਉਹਾਰ ਤੇ ਜੋੜ ਮੇਲਾ ਹੋਲਾ ਮਹੱਲਾ ਅਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਅੱਜ 19 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 1.30 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਬੇਦੀ ਗਾਰਮੈਂਟ ਅਤੇ ਭਪਿੰਦਰ ਪਾਲ ਸਿੰਘ ਤਲਵਾੜ ਦੇ ਸਹਿਯੋਗ ਨਾਲ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਪਰਿਵਾਰਿਕ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਟੱਡੀ ਸਰਕਲ ਦੇ ਯੂਨਿਟ ਪ੍ਰਧਾਨ ਰਣਜੀਤ ਸਿੰਘ, ਸਕੱਤਰ ਸ਼ਮਸ਼ੇਰ ਸਿੰਘ ਅਤੇ ਖੇਤਰੀ ਨਿਗਰਾਨ ਮਹਿੰਦਰ ਮੋਹਨ ਸੀ ਅਤੇ ਹਰਪ੍ਰੀਤ ਸਿੰਘ ਵਲੋਂ ਦਿੱਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੇਲੇ 'ਚ ਪਰਿਵਾਰਕ ਅਤੇ ਬੱਚਿਆਂ ਦੀਆਂ ਦੌੜਾਂ, ਨਿੰਬੂ-ਚਮਚਾ ਦੌੜ, ਚਾਟੀ ਦੌੜ, ਬੋਰੀ ਦੌੜ, ਪੁੱਠਾ ਦੌੜਨਾ, ਡੱਬੇ 'ਚ ਗੇਂਦ ਪਾਉਣਾ ਅਤੇ ਹੋਰ ਵਿਰਾਸਤੀ ਖੇਡ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਅਜੋਕੀ ਰੁਝੇਵਿਆਂ, ਚਿੰਤਾਵਾਂ ਅਤੇ ਤਣਾਅ ਭਰੀ ਜ਼ਿੰਦਗੀ 'ਚੋਂ ਕੁੱਝ ਸਕੂਨ ਪਾਉਣ ਅਤੇ ਚਿੰਤਾਵਾਂ ਤੋਂ ਮੁਕਤੀ ਪਾਉਣ ਲਈ ਹਰ ਇਲਾਕਾ ਨਿਵਾਸੀ ਇਨ੍ਹਾਂ ਖੇਡ ਮੁਕਾਬਲਿਆਂ 'ਚ ਭਾਗ ਲੈਣ |

ਪਿਛਲੀ ਖ਼ਬਰ ਡਾਕਟਰ ਵਨੀਤਾ ਆਨੰਦ ਨੇ ਸੰਭਾਲਿਆ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਪਿ੍ੰਸੀਪਲ ਦਾ ਅਹੁਦਾ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਦੀ 20 ਨੂੰ ਦਿੱਤੇ ਜਾਣ ਵਾਲੇ ਧਰਨੇ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।