22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਚਮਕੌਰ ਸਾਹਿਬ ਦੇ ਲੜਕੀਆਂ ਦੇ ਸਕੂਲ 'ਚ ਦੰਦਾਂ ਦੀਆਂ ਬਿਮਾਰੀਆਂ ਅਤੇ ਬਚਾਅ ਸੰਬੰਧੀ ਚਾਰਟ ਬਣਾਉਣ ਦੇ ਕਰਵਾਏ ਮੁਕਾਬਲੇ <br/>

ਸ੍ਰੀ ਚਮਕੌਰ ਸਾਹਿਬ ਦੇ ਲੜਕੀਆਂ ਦੇ ਸਕੂਲ 'ਚ ਕਰਵਾਏ ਚਾਰਟ ਬਣਾਉਣ ਦੇ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 19-04-2026
ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਐਸ. ਐਮ. ਓ. ਡਾ.ਗੋਬਿੰਦ ਟੰਡਨ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਿਖੇ ਸਕੂਲੀ ਵਿਦਿਆਰਥਣਾਂ ਵਿਚ ਦੰਦਾਂ ਦੀ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਦੰਦਾਂ ਦੇ ਰੋਗਾਂ ਦੇ ਮਦਹਰ ਡਾ.ਸੁਮਿਤਾ ਸ਼ਰਮਾਂ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਦੰਦਾਂ ਦੀ ਸਹੀ ਦੇਖਭਾਲ, ਆਮ ਦੰਦਾਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਦੇਣਾ ਸੀ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਹ ਚਾਰਟ ਮੇਕਿੰਗ ਮੁਕਾਬਲਾ ਵਿਦਿਆਰਥੀਆਂ ਵਿਚ ਦੰਦਾਂ ਦੀ ਸਫ਼ਾਈ ਬਾਰੇ ਸੂਝਬੂਝ ਪੈਦਾ ਕਰਨ ਲਈ ਕਰਵਾਇਆ ਗਿਆ ਹੈ | ਉਨ੍ਹਾਂ ਬੱਚਿਆਂ ਨੂੰ ਦੰਦਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਦਿਨ ਵਿਚ ਘੱਟੋ-ਘੱਟ ਦੋ ਵਾਰ ਬਰਸ਼ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਦੰਦਾਂ ਨੂੰ ਸਹੀ ਤਰੀਕੇ ਨਾਲ ਸਾਫ਼ ਕਰਨ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੂੰਹ ਦੀ ਸਫ਼ਾਈ ਨੂੰ ਬਰਕਰਾਰ ਰੱਖਣ ਲਈ ਸਹੀ ਖ਼ੁਰਾਕ ਅਤੇ ਸਮੇਂ-ਸਮੇਂ ਤੇ ਦੰਦਾਂ ਦੀ ਜਾਂਚ ਵੀ ਲਾਜ਼ਮੀ ਹੈ | ਸਾਇੰਸ ਮਾਸਟਰ ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸੁਖਜੀਤ ਕੌਰ ਨੇ ਪਹਿਲਾ, ਸਾਰਿਕਾ ਸ਼ਰਮਾ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਸਿਹਤ ਵਿਭਾਗ ਸ਼੍ਰੀ ਚਮਕੌਰ ਸਾਹਿਬ ਵਲੋਂ ਸਾਰੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਕਿਹਾ ਕਿ ਵਿਦਿਆਰਥੀਆਂ ਲਈ ਸਿਹਤ ਸਿੱਖਿਆ ਬਹੁਤ ਜ਼ਰੂਰੀ ਹੈ | ਇਸ ਮੌਕੇ ਬੀ ਈ ਈ ਹਰਵਿੰਦਰ ਸਿੰਘ, ਨਾਗਰ ਸਿੰਘ ਸੁਪਰਵਾਈਜ਼ਰ, ਗੁਰਦੀਪ ਸਿੰਘ , ਸਤਵਿੰਦਰ ਸਿੰਘ, ਹਰਪ੍ਰੀਤ ਸਿੰਘ ਐਸ.ਐਲ.ਏ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਾਹਮਣ ਸਭਾ ਪੰਜਾਬ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਸੰਬੰਧੀ ਨੰਗਲ 'ਚ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।