22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬ੍ਰਾਹਮਣ ਸਭਾ ਪੰਜਾਬ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਸੰਬੰਧੀ ਨੰਗਲ 'ਚ ਵਿਸ਼ਾਲ ਸ਼ੋਭਾ ਯਾਤਰਾ

ਬ੍ਰਾਹਮਣ ਸਭਾ ਵਲੋਂ ਸਜਾਈ ਗਈ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਰਾਣਾ ਕੇ.ਪੀ. ਸਿੰਘ, ਦਲਜੀਤ ਸਿੰਘ ਰਾਣਾ, ਐਡਵੋਕੇਟ ਅਰਵਿੰਦ ਮਿੱਤਲ ਅਤੇ ਡਾ. ਸੁਭਾਸ਼ ਸ਼ਰਮਾ | <br/> 19-04-2026
ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਪਰਸ਼ੂਰਾਮ ਜਯੰਤੀ ਦੀ ਆਮਦ ਮੌਕੇ ਅੱਜ ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਨੰਗਲ ਸ਼ਹਿਰ ਵਿਚ ਰਾਸ਼ਟਰੀ ਸੰਤ ਬਾਬਾ ਬਾਲ ਜੀ ਦੀ ਅਗਵਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਪ੍ਰਧਾਨ ਰਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਇਹ ਯਾਤਰਾ ਸ੍ਰੀ ਹਨੂਮਾਨ ਮੰਦਰ ਮੁਹੱਲਾ ਪੁਰਾਣਾ ਗੁਰਦੁਆਰਾ ਤੋਂ ਆਰੰਭ ਹੋ ਕੇ ਰਾਮ ਨਗਰ, ਮੇਨ ਮਾਰਕੀਟ, ਮਹਾਂਵੀਰ ਮਾਰਕੀਟ, ਅੱਡਾ ਮਾਰਕੀਟ ਅਤੇ ਆਈ ਬਲਾਕ ਚੌਕ ਰਾਹੀਂ ਵਾਪਸ ਹਨੂਮਾਨ ਮੰਦਰ ਵਿਖੇ ਸਮਾਪਤ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ ਨੇ ਸ਼ਮੂਲੀਅਤ ਕੀਤੀ | ਪ੍ਰਬੰਧਕਾਂ ਵਲੋਂ ਦਿਲਕਸ਼ ਝਾਕੀਆਂ ਸਜਾਈਆਂ ਗਈਆਂ, ਜਦਕਿ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਪ੍ਰਸਾਦ ਵੰਡਿਆ ਗਿਆ | ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਆਪਣੇ ਸਮਰਥਕਾਂ ਸਮੇਤ ਯਾਤਰਾ ਦਾ ਭਰਵਾਂ ਸਵਾਗਤ ਕੀਤਾ | ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਸੇਵਾਮੁਕਤ ਡੀਆਈਜੀ ਜੇਲ੍ਹਾਂ ਦਲਜੀਤ ਸਿੰਘ ਰਾਣਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਐਡਵੋਕੇਟ ਅਰਵਿੰਦ ਮਿੱਤਲ ਅਤੇ ਗੋਵਰਧਨ ਸੋਨੀ ਜੀਡੀ ਨੇ ਸ਼ਿਰਕਤ ਕਰਕੇ ਭਗਵਾਨ ਪਰਸ਼ੂਰਾਮ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਆਗੂਆਂ ਨੇ ਕਿਹਾ ਕਿ ਹਰ ਸਾਲ ਸਜਾਈ ਜਾਣ ਵਾਲੀ ਇਹ ਯਾਤਰਾ ਸਮਾਜਿਕ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ | ਇਸ ਮੌਕੇ ਡਾ. ਸੰਜੀਵ ਗੌਤਮ, ਸੰਜੇ ਸਾਹਨੀ, ਰਾਕੇਸ਼ ਨਈਅਰ, ਸੋਹਣ ਸਿੰਘ, ਜਤਿੰਦਰ ਸਿੰਘ ਅਠਵਾਲ, ਡਾ. ਰਮੇਸ਼ ਗੁਲਾਟੀ, ਉਮਾਕਾਂਤ ਸ਼ਰਮਾ, ਕਮਲ ਜੋਸ਼ੀ, ਮਨੋਜ ਜੋਸ਼ੀ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਸੰਜੀਵ ਸ਼ਰਮਾ ਪਟਵਾਰੀ, ਰਾਜੇਸ਼ ਪਰਾਸ਼ਰ, ਮੁਕੇਸ਼ ਨੱਡਾ, ਪ੍ਰਦੀਪ ਸੋਨੀ, ਰਾਮ ਕੁਮਾਰ ਮੁਕਾਰੀ, ਨੰਦ ਕਿਸ਼ੋਰ ਅਤੇ ਹੋਰ ਕਈ ਸ਼ਖ਼ਸੀਅਤਾਂ ਮੌਜੂਦ ਸਨ |

ਪਿਛਲੀ ਖ਼ਬਰ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਰੋੜਾਂ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਲੜਕੀਆਂ ਦੇ ਸਕੂਲ 'ਚ ਦੰਦਾਂ ਦੀਆਂ ਬਿਮਾਰੀਆਂ ਅਤੇ ਬਚਾਅ ਸੰਬੰਧੀ ਚਾਰਟ ਬਣਾਉਣ ਦੇ ਕਰਵਾਏ ਮੁਕਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।