20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਅਜੀਤ ਡੈਸਕ 29-04-2026

ਸ੍ਰੀ ਚਮਕੌਰ ਸਾਹਿਬ, 28 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਗਸ਼ਤ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਏ. ਐਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਭੋਜੇਮਾਜਰਾ ਦੀ ਕੱਚੀ ਨਹਿਰ ਦੇ ਰਾਸਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੇ ਪਿੰਡ ਭੋਜੇਮਾਜਰਾ ਵਲੋਂ ਆ ਰਹੇ ਇੱਕ ਪਲਾਟੀਨਾ ਮੋਟਰਸਾਈਕਲ ਨੂੰ ਰੋਕਿਆ, ਜਿਨ੍ਹਾਂ ਕੋਲ ਮੋਟਰ ਸਾਈਕਲ ਦੇ ਕਾਗਜ਼ਾਤ ਨਾ ਹੋਣ ਅਤੇ ਮੋਟਰਸਾਈਕਲ ਦੀ ਨੰਬਰ ਪਲੇਟ ਵੀ ਨਾ ਹੋਣ ਦੇ ਕਾਰਨ ਜਦੋਂ ਪੁਲਿਸ ਨੇ ਪੁੱਛਗਿੱਛ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਕੋਲਾੋ ਚੋਰੀ ਕੀਤਾ ਹੋਇਆ ਸੀ | ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਦੀ ਸਨਾਖਤ ਸੋਨੂੰ ਸਿੰਘ ਵਾਸੀ ਅਨੂਪਗੜ੍ਹ, ਰਾਜਸਥਾਨ ਅਤੇ ਦੂਜੇ ਵਿਅਕਤੀ ਦੀ ਸਨਾਖਤ ਗੁਰਵਿੰਦਰ ਸਿੰਘ ਉਰਫ ਗੋਲਡੀ ਵਾਸੀ ਪਿੰਡ ਰਾਏਪੁਰ ਵਜੋਂ ਹੋਈ ਹੈ | ਥਾਣਾ ਮੁਖੀ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਵੇਚਣ ਦੀ ਫਿਰਾਕ ਵਿਚ ਸਨ ਤੇ ਦੋਵੇਂ ਨਸ਼ਿਆਂ ਦੇ ਆਦੀ ਸਨ | ਪੁਲਿਸ ਨੇ ਇਨ੍ਹਾਂ ਦੋਵਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਇਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਨੂਰ ਹਸਪਤਾਲ ਮੋਰਿੰਡਾ ਵਿਖੇ 1 ਮਈ ਨੂੰ ਲੱਗੇਗਾ ਖ਼ੂਨਦਾਨ ਕੈਂਪ ਅਗਲੀ ਖ਼ਬਰ ਅਗੰਮਪੁਰ ਕਰੈਸ਼ਰ ਜ਼ੋਨ ਵਿਖੇ ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਚਰਚਾਵਾਂ ਦਾ ਮਾਹੌਲ ਰਿਹਾ ਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।