ਰੂਪਨਗਰ, 28 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੀ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਉਚੇਰੀ ਸਿੱਖਿਆ ਵਿਭਾਗ ਵਲੋਂ ਦਿੱਤੇ ਗਏ ਵਿਸ਼ੇ 'ਗੁਰੂ ਰਵਿਦਾਸ ਦੀ ਬਾਣੀ ਅਤੇ ਸਮਾਜਿਕ ਬਰਾਬਰਤਾ' ਉੱਤੇ ਐਮ.ਏ. ਭਾਗ ਦੂਜਾ ਦੇ ਵਿਦਿਆਰਥੀਆਂ ਵਲੋਂ ਸੈਮੀਨਾਰ ਦੌਰਾਨ ਪਰਚੇ ਪੜ੍ਹੇ ਗਏ | ਸੈਮੀਨਾਰ ਵਿਚ ਪਰਚੇ ਪੜ੍ਹਨ ਵਾਲੇ ਵਿਦਿਆਰਥੀ ਗੁਰਜੀਤ ਸਿੰਘ, ਨਵਨੀਤ ਕੌਰ ਅਤੇ ਚਮਨਦੀਪ ਕੌਰ ਨੇ ਗੁਰੂ ਜੀ ਬਾਣੀ ਦੀਆਂ ਤੁਕਾਂ ਰਾਹੀਂ ਸਬਰ, ਸੰਤੋਖ, ਸਚਾਈ ਅਤੇ ਸਮਾਜਿਕ ਬਰਾਬਰਤਾ ਦੇ ਵਿਚਾਰਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ | ਇਸ ਦੇ ਨਾਲ ਹੀ ਉਕਤ ਵਿਸ਼ੇ ਤਹਿਤ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ 'ਚੋਂ ਕੋਮਲਦੀਪ ਕੌਰ ਨੇ ਪਹਿਲਾ ਸਥਾਨ, ਕਮਲਦੀਪ ਕੌਰ ਨੇ ਦੂਸਰਾ (ਦੋਵੇਂ ਐਮ.ਏ. ਦੀਆਂ ਵਿਦਿਆਰਥਣਾਂ) ਰਾਈਸ ਫਾਤਮਾ ਅਤੇ ਸੰਜਨਾ ਨੇ (ਬੀ.ਏ. ਭਾਗ ਤੀਸਰਾ) ਤੀਸਰਾ ਸਥਾਨ ਪ੍ਰਾਪਤ ਕੀਤਾ | ਹੌਸਲਾ ਅਫ਼ਜ਼ਾਈ ਇਨਾਮ ਜਗਤਾਰ ਸਿੰਘ ਅਤੇ ਹਰਜੀਤ ਸਿੰਘ ਨੇ ਪ੍ਰਾਪਤ ਕੀਤਾ | ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਪ੍ਰੋਫੈਸਰ ਉਪਦੇਸ਼ਦੀਪ ਕੌਰ ਨੇ ਉਲੀਕਿਆ ਅਤੇ ਜੱਜਮੈਂਟ ਦੀ ਭੂਮਿਕਾ ਪ੍ਰੋਫੈਸਰ ਰਜਿੰਦਰ ਕੌਰ, ਪ੍ਰੋਫੈਸਰ ਨਵਜੋਤ ਕੌਰ ਅਤੇ ਤਰਨਜੋਤ ਕੌਰ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਪ੍ਰੋ ਮਨਦੀਪ ਕੌਰ, ਪ੍ਰੋ. ਮਨਜਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ ਤੇ ਹੋਰ ਬਹੁਤ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ |