20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰੀਰਕ ਸ਼ੋਸ਼ਣ ਮਾਮਲੇ 'ਚ ਲੜਕੀ ਦੀ ਮਾਂ ਤੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 29-04-2026

ਸ੍ਰੀ ਅਨੰਦਪੁਰ ਸਾਹਿਬ, 28 ਅਪ੍ਰੈਲ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਸਰੀਰਕ ਸ਼ੋਸ਼ਣ ਮਾਮਲੇ ਵਿਚ ਪੀੜਤ ਲੜਕੀ ਦੀ ਮਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਇੱਕ ਪੀੜਤ ਲੜਕੀ ਨੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਨਰੇਸ਼ ਕੁਮਾਰੀ ਕੋਲ ਆਪਣੇ ਬਿਆਨ ਦਰਜ ਕਰਵਾਏ ਕਿ ਉਹ ਆਪਣੀ ਮਾਤਾ ਨਾਲ ਲੋਕਾਂ ਦੇ ਘਰਾਂ ਵਿਚ ਸਾਫ਼ ਸਫ਼ਾਈ ਦਾ ਕੰਮ ਕਰਦੀ ਹੈ | ਬੀਤੀ 27 ਅਪ੍ਰੈਲ ਨੂੰ ਪੀੜਤ ਲੜਕੀ ਦੀ ਮਾਤਾ ਉਸ ਨੂੰ ਪਿੰਡ ਗੰਗੂਵਾਲ ਬਾਸ ਪੈਲੀਖੁਰਦ ਵਿਖੇ ਰਾਮ ਲਾਲ ਦੇ ਘਰ ਝਾੜੂ ਪੋਚਾ ਕਰਨ ਲੈ ਗਈ ਸੀ | ਜਿੱਥੇ ਉਸਦੀ ਮਾਤਾ ਵਲੋਂ ਉਸਨੂੰ ਰਾਮ ਲਾਲ ਦੇ ਕਮਰੇ 'ਚ ਧੱਕੇ ਨਾਲ ਵਾੜ ਕੇ ਬਾਹਰ ਤੋਂ ਕੁੰਡੀ ਲਗਾ ਦਿੱਤੀ ਗਈ | ਜਿੱਥੇ ਉਕਤ ਕਥਿਤ ਦੋਸ਼ੀ ਵਲੋਂ ਉਸਦਾ ਸਰੀਰਕ ਸ਼ੋਸ਼ਣ ਕੀਤਾ ਗਿਆ | ਪੁਲਿਸ ਵਲੋਂ ਭਾਰਤੀ ਨਿਆਂ ਸਾਹਿਤਾਂ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਾਮ ਲਾਲ ਅਤੇ ਪੀੜਤ ਲੜਕੀ ਦੀ ਮਾਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਬਾਬਾ ਬਲਬੀਰ ਸਿੰਘ ਦੀ ਸੱਸ ਮਾਤਾ ਬੀਬੀ ਅਮਰਜੀਤ ਕੌਰ ਢਿੱਲੋਂ ਦੀ ਪਹਿਲੀ ਬਰਸੀ ਮਨਾਈ <br/> ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰੀ ਕਾਲਜ ਰੋਪੜ ਵਿਖੇ ਸੈਮੀਨਾਰ ਤੇ ਲੇਖ ਰਚਨਾ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।