20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਾਬਾ ਬਲਬੀਰ ਸਿੰਘ ਦੀ ਸੱਸ ਮਾਤਾ ਬੀਬੀ ਅਮਰਜੀਤ ਕੌਰ ਢਿੱਲੋਂ ਦੀ ਪਹਿਲੀ ਬਰਸੀ ਮਨਾਈ <br/>

ਮਰਹੂਮ ਬੀਬੀ ਅਮਰਜੀਤ ਕੌਰ ਢਿੱਲੋਂ ਦੇ ਬਰਸੀ ਸਮਾਗਮਾਂ 'ਚ ਸ਼ਾਮਿਲ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਨਾਲ ਬਾਬਾ ਨਾਗਰ ਸਿੰਘ ਹਰੀਆਂ ਵੇਲਾ ਵਾਲੇ | <br/> 29-04-2026
ਸ੍ਰੀ ਅਨੰਦਪੁਰ ਸਾਹਿਬ, 28 ਅਪ੍ਰੈਲ (ਕਰਨੈਲ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸੱਸ ਅਤੇ ਸ. ਇਕਬਾਲ ਸਿੰਘ ਢਿੱਲੋਂ ਦੀ ਮਾਤਾ ਮਹਰੂਮ ਬੀਬੀ ਅਮਰਜੀਤ ਕੌਰ ਢਿੱਲੋਂ ਜੋ ਕਿ 31 ਮਈ 2025 ਨੂੰ ਸਵਰਗਵਾਸ ਹੋ ਗਏ ਸਨ, ਦੀ ਪਹਿਲੀ ਬਰਸੀ ਸੰਬੰਧੀ ਉਨ੍ਹਾਂ ਦੇ ਨਿਵਾਸ ਅਸਥਾਨ ਨੇੜੇ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਕੀਰਤਨ ਅਤੇ ਅਰਦਾਸ ਸਮਾਗਮ ਹੋਇਆ | ਜਿਸ 'ਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਾਤਾ ਅਮਰਜੀਤ ਕੌਰ ਢਿੱਲੋਂ ਨੂੰ ਯਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਿਰ 'ਤੇ ਮਾਂ ਦਾ ਹੱਥ ਰਹਿਣਾ ਤੇ ਪਿਆਰ ਅਸੀਸ ਮਿਲਣੀ ਪ੍ਰਮਾਤਮਾ ਰੂਪ ਹੈ | ਜਦੋਂ ਇਹ ਅਸੀਸ ਤੋਂ ਸੱਖਣੇ ਹੋਈ ਦਾ ਹੈ, ਦਾ ਬਹੁਤ ਕੁੱਝ ਗੁਆਚ ਗਿਆ ਮਹਿਸੂਸ ਹੁੰਦਾ ਹੈ | ਮਾਤਾ ਦੀ ਪਰਿਵਾਰ ਤੇ ਸਮਾਜ ਲਈ ਘਾਲਣਾ ਸਿੱਖਿਆ ਦਾਇਕ ਹੈ | ਇਸ ਸਮੇਂ ਉਕਤ ਤੋਂ ਇਲਾਵਾ ਬਾਬਾ ਨਾਗਰ ਸਿੰਘ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਤੇ ਜਥੇਦਾਰ ਰਾਮ ਸਿੰਘ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਜਸਪਾਲ ਸਿੰਘ ਪਾਲ ਅਰੋੜਾ, ਤੇਜਿੰਦਰ ਸਿੰਘ ਵਾਲੀਆ, ਭਾਈ ਗੁਰਪ੍ਰੀਤ ਸਿੰਘ ਅਨੰਦਪੁਰੀ, ਬੀਬੀ ਤਨਵਿੰਦਰ ਕੌਰ, ਬੀਬੀ ਮਨਪ੍ਰੀਤ ਕੌਰ, ਐਡਵੋਕੇਟ ਕਰਨਰਾਜਬੀਰ ਸਿੰਘ, ਕਾਕਾ ਪਰਮਵੀਰ ਸਿੰਘ ਢਿੱਲੋਂ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਲਛਮਣ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਤਲਵਿੰਦਰ ਸਿੰਘ ਬਿੱਟੂ ਕੀਰਤਪੁਰ ਸਾਹਿਬ, ਗੁਰਚਰਨ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਭਗਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ 'ਚ ਦੂਜੇ ਦਿਨ 27 ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਅਗਲੀ ਖ਼ਬਰ ਸਰੀਰਕ ਸ਼ੋਸ਼ਣ ਮਾਮਲੇ 'ਚ ਲੜਕੀ ਦੀ ਮਾਂ ਤੇ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।