20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਹੈਰੋਇਨ ਤੇ 3 ਲੱਖ ਡਰੱਗ ਮਨੀ ਸਮੇਤ ਕਾਬੂ ਮੁਲਜ਼ਮ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ਼

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਕਪਿਲ ਵਧਵਾ)- ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ 281 ਗ੍ਰਾਮ ਹੈਰੋਇਨ ਅਤੇ 3 ਲੱਖ ਰੁ. ਦੀ ਡਰੱਗ ਮਨੀ ਸਮੇਤ ਕਾਬੂ ਮੁਲਜ਼ਮ ਮੁਕੇਸ਼ ਕੁਮਾਰ ਅਗਰਵਾਲ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ਼ ਕਰ ਦਿੱਤੀ ਹੈ | ਇਹ ਹੁਕਮ ਜੱਜ ਨੀਤਿਕਾ ਵਰਮਾ ਦੀ ਅਦਾਲਤ ਵਲੋਂ ਸੁਣਾਏ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਮੁਲਜ਼ਮ ਮੁਕੇਸ਼ ਕੁਮਾਰ ਅਗਰਵਾਲ ਵਿਰੁੱਧ ਥਾਣਾ ਐਂਟੀ ਨਾਰਕੋਟਿਕਸ ਫੋਰਸ ਮੁਹਾਲੀ ਵਿਖੇ 7 ਮਾਰਚ ਨੂੰ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21, 61 ਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਸ ਤੋਂ ਬਾਅਦ ਮੁਲਜ਼ਮ ਵਲੋਂ ਬੀ. ਐੱਨ. ਐੱਸ. ਐੱਸ. ਦੀ ਧਾਰਾ 483 ਤਹਿਤ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ | ਇਸ ਅਰਜ਼ੀ 'ਤੇ ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਅਦਾਲਤ ਅੱਗੇ ਦਲੀਲ ਦਿੱਤੀ ਗਈ ਕਿ ਮੁਲਜ਼ਮ ਨੂੰ ਝੂਠੇ ਮਾਮਲੇ 'ਚ ਫਸਾਇਆ ਗਿਆ ਹੈ ਅਤੇ ਉਸ ਕੋਲੋਂ ਕੋਈ ਬਰਾਮਦਗੀ ਨਹੀਂ ਹੋਈ | ਇਹ ਵੀ ਕਿਹਾ ਗਿਆ ਕਿ ਚਲਾਨ ਪੇਸ਼ ਹੋਣ ਅਤੇ ਟ੍ਰਾਇਲ ਮੁਕੰਮਲ ਹੋਣ 'ਚ ਸਮਾਂ ਲੱਗ ਸਕਦਾ ਹੈ, ਇਸ ਲਈ ਮੁਲਜ਼ਮ ਨੂੰ ਜ਼ਮਾਨਤ ਦਿੱਤੀ ਜਾਵੇ | ਦੂਜੇ ਪਾਸੇ ਸਰਕਾਰੀ ਪੱਖ ਵਲੋਂ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਮਾਮਲਾ ਐੱਨ. ਡੀ. ਪੀ. ਐੱਸ. ਐਕਟ ਦੀਆਂ ਸਖ਼ਤ ਧਾਰਾਵਾਂ ਨਾਲ ਸੰਬੰਧਿਤ ਹੈ | ਅਦਾਲਤ ਨੇ ਪੁਲਿਸ ਰਿਕਾਰਡ ਦੇਖਣ ਉਪਰੰਤ ਕਿਹਾ ਕਿ ਮੁਲਜ਼ਮ ਦੇ ਕਬਜ਼ੇ 'ਚੋਂ 281 ਗ੍ਰਾਮ ਹੈਰੋਇਨ ਅਤੇ 3 ਲੱਖ ਰੁ. ਦੀ ਡਰੱਗ ਮਨੀ ਬਰਾਮਦ ਹੋਈ ਦੱਸੀ ਗਈ ਹੈ ਅਤੇ ਬਰਾਮਦ ਨਸ਼ੀਲਾ ਪਦਾਰਥ ਵਪਾਰਕ ਮਾਤਰਾ 'ਚ ਆਉਂਦਾ ਹੈ, ਜਿਸ ਕਾਰਨ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 37 ਦੀਆਂ ਸਖ਼ਤ ਸ਼ਰਤਾਂ ਲਾਗੂ ਹੁੰਦੀਆਂ ਹਨ | ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਜ਼ਮਾਨਤ 'ਤੇ ਰਿਹਾਅ ਹੋਣ ਦੀ ਸੂਰਤ ਵਿਚ ਮੁਲਜ਼ਮ ਦੇ ਮੁੜ ਨਸ਼ੇ ਦੇ ਕਾਰੋਬਾਰ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ਼ ਕਰ ਦਿੱਤੀ |
ਪਿਛਲੀ ਖ਼ਬਰ ਲੇਬਰ ਚੌਕ ਖਰੜ ਵਿਖੇ ਇਕ ਮਈ ਨੂੰ ਮਨਾਇਆ ਜਾਵੇਗਾ ਮਜ਼ਦੂਰ ਦਿਵਸ- ਡੱਲਾ <br/> ਅਗਲੀ ਖ਼ਬਰ ਅਵੀਵਾ ਇੰਡੀਆ ਨੇ ਅਵੀਵਾ ਸਿਕਿਓਰ ਨੇਸਟ ਐਨਿਊਟੀ ਪਲਾਨ ਲਾਂਚ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।