20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਫੈਡਰੇਸ਼ਨ ਏਟਕ ਦੇ ਚੋਣ ਇਜਲਾਸ 'ਚ ਧੱਕੇਸ਼ਾਹੀ ਦੇ ਦੋਸ਼ ਐਡਹਾਕ ਕਮੇਟੀ ਦਾ ਗਠਨ <br/>

ਅਜੀਤ ਡੈਸਕ 29-04-2026
ਰੂਪਨਗਰ, 28 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਬਿਜਲੀ ਬੋਰਡ ਦੀ ਸਿਰਮੋਰ ਜਥੇਬੰਦੀ ਫੈਡਰੇਸ਼ਨ ਏਟਕ ਦੇ ਸੂਬਾ ਪੱਧਰੀ ਚੋਣ ਡੈਲੀਗੇਟ ਇਜਲਾਸ ਦੌਰਾਨ ਚੋਣ ਪ੍ਰਕਿਰਿਆ ਨੂੰ ਧੱਕੇਸ਼ਾਹੀ ਨਾਲ ਮੁਕੰਮਲ ਕਰਨ ਅਤੇ ਜੂਨੀਅਰ ਸਾਥੀ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ਵਿਰੁੱਧ ਜਥੇਬੰਦੀ ਦੇ ਵੱਡੇ ਹਿੱਸੇ ਵਲੋਂ ਸਖ਼ਤ ਵਿਰੋਧ ਦਰਜ ਕੀਤਾ ਗਿਆ | ਜਾਣਕਾਰੀ ਮੁਤਾਬਿਕ 18 ਅਪ੍ਰੈਲ 2026 ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ 'ਚ ਹੋਏ ਇਜਲਾਸ ਦੌਰਾਨ ਸਾਬਕਾ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ 'ਤੇ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਜਥੇਬੰਦੀ ਦੇ ਸਿਧਾਂਤਾਂ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਦੇ ਹੋਏ ਇੱਕ ਜੂਨੀਅਰ ਸਾਥੀ ਨੂੰ ਸੂਬਾ ਪ੍ਰਧਾਨ ਐਲਾਨ ਦਿੱਤਾ ਗਿਆ | ਇਸ ਮੌਕੇ ਪੰਜਾਬ ਭਰ ਤੋਂ ਆਏ ਲਗਭਗ 70-80 ਡੈਲੀਗੇਟਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ, ਪਰ ਨਿਗਰਾਨ ਵਜੋਂ ਮੌਜੂਦ ਆਗੂਆਂ ਦੀ ਮਿਲੀਭੁਗਤ ਨਾਲ ਨਵਾਂ ਪੈਨਲ ਮਨਜ਼ੂਰ ਨਾ ਕਰਵਾਉਂਦੇ ਹੋਏ ਚੋਣ ਪ੍ਰਕਿਰਿਆ ਪੂਰੀ ਕਰ ਦਿੱਤੀ ਗਈ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੰਵਿਧਾਨ ਅਨੁਸਾਰ ਪਿਛਲੇ 30 ਸਾਲਾਂ ਤੋਂ ਵਰਕਿੰਗ ਕਮੇਟੀ ਦੀ ਸਲਾਹ ਨਾਲ ਤਜਰਬੇਕਾਰ ਸੀਨੀਅਰ ਸਾਥੀਆਂ ਨੂੰ ਚੁਣਿਆ ਜਾਂਦਾ ਰਿਹਾ ਹੈ, ਪਰ ਇਸ ਵਾਰ ਉਸ ਪਰੰਪਰਾ ਨੂੰ ਤੋੜਿਆ ਗਿਆ ਹੈ | ਇਸ ਤਾਨਾਸ਼ਾਹੀ ਫੈਸਲੇ ਦੇ ਵਿਰੋਧ 'ਚ ਪੰਜਾਬ ਦੇ ਲਗਭਗ 10 ਸਰਕਲਾਂ ਵਲੋਂ ਐਡਹਾਕ ਕਮੇਟੀ ਬਣਾਈ ਗਈ ਹੈ, ਜਿਸ ਵਿਚ ਗੁਰਵਿੰਦਰ ਸਿੰਘ ਹਜ਼ਾਰਾ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਸਬੰਧੀ ਹੋਈ ਮੀਟਿੰਗ ਵਿਚ ਸਾਬਕਾ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਅਤੇ ਸਾਬਕਾ ਜਨਰਲ ਸਕੱਤਰ ਇੰਜੀਨੀਅਰ ਨਰਿੰਦਰ ਸੈਣੀ ਵੀ ਸ਼ਾਮਿਲ ਹੋਏ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 5 ਮਈ ਤੱਕ ਨਾਰਾਜ਼ ਸਾਥੀਆਂ ਨਾਲ ਗੱਲਬਾਤ ਨਾ ਕੀਤੀ ਗਈ ਤਾਂ ਸੂਬਾ ਪੱਧਰ 'ਤੇ ਵੱਡਾ ਡੈਲੀਗੇਟ ਇਜਲਾਸ ਬੁਲਾ ਕੇ ਨਵੀਂ ਕਮੇਟੀ ਦੀ ਚੋਣ ਕੀਤੀ ਜਾਵੇਗੀ | ਇਹ ਜਾਣਕਾਰੀ ਹਰਜਿੰਦਰ ਸਿੰਘ ਅਕਬਰਪੁਰ, ਸਰਕਲ ਪ੍ਰਧਾਨ ਰੋਪੜ ਵਲੋਂ ਦਿੱਤੀ ਗਈ |

ਪਿਛਲੀ ਖ਼ਬਰ ਪਿੰਡ ਬਹਿਬਲਪੁਰ ਵਿਖੇ ਸਕੂਲ ਦੇ ਨਵੇਂ ਬਣੇ ਹਾਲ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਰੂਪਨਗਰ ਦੀ ਡਾ. ਆਰਤੀ ਵਰਮਾ ਨੇ ਆਲ ਇੰਡੀਆ ਬੈਡਮਿੰਟਨ ਖ਼ਿਤਾਬ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।