ਮੋਰਿੰਡਾ, 28 ਅਪ੍ਰੈਲ (ਤਰਲੋਚਨ ਸਿੰਘ ਕੰਗ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲਪੁਰ ਵਿਖੇ 9 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਹਾਲ ਦਾ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਵਲੋਂ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕਾਫ਼ੀ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਸਕੂਲ ਦੇ ਵਿਦਿਆਰਥੀਆਂ ਨੂੰ ਸਰਲ ਤਰੀਕੇ ਨਾਲ ਸਿੱਖਿਆ ਦੇਣ ਲਈ ਦੋ ਡਿਜੀਟਲ ਪੈਨਲ ਵੀ ਸਥਾਪਿਤ ਕੀਤੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਪੀ. ਰਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ, ਬੀ.ਪੀ.ਈ.ਓ. ਗੁਰਚਰਨ ਸਿੰਘ, ਮਾ. ਕਮਲ ਸਿੰਘ ਗੋਪਾਲਪੁਰ, ਜਗਤਾਰ ਸਿੰਘ ਸਹੇੜੀ, ਲਖਬੀਰ ਸਿੰਘ ਤਾਜਪੁਰ, ਜਗਮੋਹਨ ਸਿੰਘ ਰੰਗੀਆਂ, ਪੰਚਾਇਤ ਮੈਂਬਰ ਤੇ ਸਕੂਲ ਸਟਾਫ਼ ਮੈਂਬਰ ਮੌਜੂਦ ਸਨ |