ਸ੍ਰੀ ਚਮਕੌਰ ਸਾਹਿਬ, 28 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਟੇਟ ਕਰਮਚਾਰੀ ਦਲ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਜਲ ਸਪਲਾਈ ਵਰਕਸ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੀਆਂ ਲਟਕਦੀਆਂ ਮੰਗਾਂ ਤੇ ਵਿਚਾਰ ਚਰਚਾ ਕਰਦਿਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਮੀਤ ਸਿੰਘ ਭੈਰੋਮਾਜਰਾ ਨੇ ਦੱਸਿਆ ਕਿ ਇਨ੍ਹਾਂ ਲਟਕਦੀਆਂ ਮੰਗਾਂ ਸਬੰਧੀ ਜਥੇਬੰਦੀ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਮੀਟਿੰਗ ਦੌਰਾਨ 1 ਮਈ ਨੂੰ ਪਟਿਆਲਾ ਵਿਖੇ ਸੂਬਾ ਪ੍ਰਧਾਨ ਹਰੀ ਸਿੰਘ ਟੋਹੜਾ ਦੀ ਅਗਵਾਈ ਹੇਠ ਮਨਾਏ ਜਾ ਰਹੇ ਮਜ਼ਦੂਰ ਦਿਵਸ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਸਮੂਹ ਮੈਂਬਰਾਂ/ਆਗੂਆਂ ਨੂੰ ਅਪੀਲ ਕੀਤੀ ਕਿ ਇਸ ਸੂਬਾ ਪੱਧਰੀ ਸਮਾਗਮ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ | ਇਸ ਮੌਕੇ ਕੁਲਵੰਤ ਸਿੰਘ, ਗੁਰਮੀਤ ਸਿੰਘ ਮਕੜੋਨਾ, ਹਰਜੀਤ ਸਿੰਘ ਗਰੇਵਾਲ, ਗੁਰਚਰਨ ਸਿੰਘ, ਹਰਦੀਪ ਸਿੰਘ, ਰਾਜਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਕਾਕਾ, ਜੈ ਪਾਲ, ਮੇਜਰ ਸਿੰਘ, ਸੁਦਾਗਰ ਸਿੰਘ, ਹੁਕਮ ਸਿੰਘ, ਜਸਵੰਤ ਸਿੰਘ, ਜੋਗਾ ਸਿੰਘ, ਜਗਨਾਰ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਜਗਦੇਵ ਸਿੰਘ ਬਾਬਾ ਆਦਿ ਵੀ ਹਾਜ਼ਰ ਸਨ |