20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਬਹਿਲੋਲਪੁਰ ਸਕੂਲ 'ਚ ਜਾਗਰੂਕਤਾ ਸਮਾਗਮ

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਇਕ ਨਿੱਜੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ 7 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਟੀਕਾਕਰਨ ਦੀ ਮਹੱਤਤਾ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਭਾਸ਼ਣ ਅਤੇ ਸਵਾਲ-ਜਵਾਬ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ ਗਏ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸੰਗੀਤਾ ਜੈਨ ਨੇ ਕਿਹਾ ਕਿ ਟੀਕਾਕਰਨ ਸਿਹਤਮੰਦ ਜੀਵਨ ਲਈ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਢੰਗਾਂ 'ਚੋਂ ਇਕ ਹੈ | ਹਰ ਵਿਅਕਤੀ ਨੂੰ ਸਰਕਾਰ ਵਲੋਂ ਨਿਰਧਾਰਤ ਟੀਕਾਕਰਨ ਵੇਰਵਿਆਂ ਅਨੁਸਾਰ ਟੀਕੇ ਲਗਵਾਉਣੇ ਚਾਹੀਦੇ ਹਨ | ਸਮਾਗਮ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਵਿਸ਼ਵ ਸਿਹਤ ਸੰਗਠਨ ਤੋਂ ਐਸ. ਐਮ. ਓ. ਡਾ. ਵਿਕਰਮ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ, ਸਕੂਲ ਦੇ ਪਿ੍ੰ. ਅਭਿਲਾਸ਼ਾ ਤਿਵਾੜੀ, ਡਾ. ਕਿਰਨਦੀਪ ਕੌਰ, ਡਾ. ਸਿਮਨ ਢਿੱਲੋਂ ਅਤੇ ਹੋਰ ਸਿਹਤ ਅਧਿਕਾਰੀ ਤੇ ਅਧਿਆਪਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ... ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।