20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 (ਅਧੀਨ ਧਾਰਾ 163) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵਲੋਂ ਖਾਣ-ਪੀਣ ਦੇ ਸਾਮਾਨ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲੇ੍ਹ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ 'ਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ, ਜਿਨ੍ਹਾਂ ਦੇ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰ ਸਕਦਾ ਹੈ ਅਤੇ ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਤੋਂ ਇਲਾਵਾ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵੀ ਵਿਘਨ ਪੈਦਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ, ਜੋ ਕਿ ਆਗਾਮੀ 10 ਜੂਨ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਪੁਆਧ ਇਨਸਾਫ਼ ਮੋਰਚੇ ਦੇ ਆਗੂਆਂ ਅਤੇ ਗਮਾਡਾ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਅਗਲੀ ਖ਼ਬਰ ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਬਹਿਲੋਲਪੁਰ ਸਕੂਲ 'ਚ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।