20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੁਆਧ ਇਨਸਾਫ਼ ਮੋਰਚੇ ਦੇ ਆਗੂਆਂ ਅਤੇ ਗਮਾਡਾ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ

ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਗਮਾਡਾ ਵਲੋਂ ਮੁਹਾਲੀ ਦੇ ਵੱਖ-ਵੱਖ ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਤੋਂ ਪਹਿਲਾਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੁਆਧ ਇਨਸਾਫ਼ ਮੋਰਚੇ ਦੀ 31 ਮੈਂਬਰੀ ਕਮੇਟੀ ਦੀ ਅੱਜ ਗਮਾਡਾ ਦੀ ਸੀ. ਏ. ਸਾਕਸ਼ੀ ਸਾਹਨੀ, ਭੌਂ-ਪ੍ਰਾਪਤੀ ਕੁਲੈਕਟਰ ਰੋਹਿਤ ਜਿੰਦਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਹੋਈ | ਸੁਖਾਵੇਂ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਕਿਸਾਨਾਂ ਵਲੋਂ ਰੱਖੀਆਂ 2 ਦਰਜਨ ਤੋਂ ਵੱਧ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਮੱਖਣ ਸਿੰਘ, ਕਮਲਜੀਤ ਸਿੰਘ, ਕਰਮਜੀਤ ਸਿੰਘ, ਗੁਰਭਜਨ ਸਿੰਘ, ਅਮਰਜੀਤ ਸਿੰਘ, ਮਨਪ੍ਰੀਤ ਸਿੰਘ ਤੇ ਜਗਦੀਪ ਸਿੰਘ ਆਦਿ ਨੇ ਦੱਸਿਆ ਕਿ ਮੀਟਿੰਗ 'ਚ ਕਿਸਾਨਾਂ ਅਤੇ ਇਨ੍ਹਾਂ ਪਿੰਡਾਂ ਦੇ ਬੇਜ਼ਮੀਨਿਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਉਭਾਰੀਆਂ ਗਈਆਂ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ 1500 ਵਰਗ ਗਜ਼ ਅਤੇ 300 ਵਰਗ ਗਜ਼ ਕਮਰਸ਼ੀਅਲ ਥਾਂ ਦੇਣ, ਸਹੂਲਤ ਸਰਟੀਫ਼ਿਕੇਟ ਦੀ ਮਿਆਦ ਖੁੱਲ੍ਹੀ ਰੱਖਣ, ਲੋੜ ਅਨੁਸਾਰ ਟਿਊਬਵੈੱਲ ਕੁਨੈਕਸ਼ਨ ਦੇਣ, ਦੁਰਾਲੀ ਦੀ ਜ਼ਮੀਨ ਨੂੰ ਸਨਅਤੀ ਖੇਤਰ 'ਚੋਂ ਬਾਹਰ ਕੱਢਣ, ਬੇਜ਼ਮੀਨਿਆਂ ਤੇ ਮਜ਼ਦੂਰਾਂ ਨੂੰ ਪਲਾਟ ਦੇਣ ਵਰਗੇ ਅਨੇਕਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਮੰਗਾਂ 'ਤੇ ਅਧਿਕਾਰੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ, ਪਰ ਲੈਂਡ ਪੂਲਿੰਗ ਦੇ ਰਕਬੇ ਸੰਬੰਧੀ ਕੋਈ ਸਹਿਮਤੀ ਨਾ ਬਣ ਸਕੀ | ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਮੰਗਾਂ 'ਤੇ ਸਹਿਮਤੀ ਬਣ ਗਈ, ਪਰ ਬਾਕੀਆਂ 'ਤੇ ਸਹਿਮਤੀ ਨਾ ਬਣਨ ਕਾਰਨ ਜਲਦੀ ਹੀ ਦੁਬਾਰਾ ਮੀਟਿੰਗ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਪਿ੍ੰ. ਮਧੂ ਕਾਲੀਆ ਐਨ. ਪੀ. ਐਸ. ਸਕੂਲ ਤੋਂ ਸੇਵਾ-ਮੁਕਤ ਹੋਏ <br/> ਅਗਲੀ ਖ਼ਬਰ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।