20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਰੰਧਾਵਾ ਵਲੋਂ ਨਵੇਂ ਟਿਊਬਵੈੱਲ ਦੇ ਕੰਮ ਤੇ ਆਧੁਨਿਕ ਬੱਸ ਸ਼ੈਲਟਰ ਦਾ ਉਦਘਾਟਨ <br/>

ਪਿੰਡ ਨਾਭਾ ਸਾਹਿਬ ਵਿਖੇ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਹੈਪੀ ਪੰਡਵਾਲਾ <br/> 29-04-2026
ਜ਼ੀਰਕਪੁਰ, 28 ਅਪ੍ਰੈਲ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦੋ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਾਰਡ ਨੰ. 26 ਪਿੰਡ ਨਾਭਾ ਸਾਹਿਬ ਵਿਖੇ ਕਰੀਬ 40.53 ਲੱਖ ਰੁ. ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ, ਜਦਕਿ ਵਾਰਡ ਨੰ. 28 ਪਿੰਡ ਭਬਾਤ ਵਿਖੇ ਲਗਭਗ 12.50 ਲੱਖ ਰੁ. ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਬੱਸ ਸ਼ੈਲਟਰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ | ਇਹ ਬੱਸ ਸ਼ੈਲਟਰ ਆਵਾਜਾਈ ਸਹੂਲਤਾਂ ਨੂੰ ਸੁਧਾਰਨ ਦੇ ਨਾਲ-ਨਾਲ ਯਾਤਰੀਆਂ ਨੂੰ ਸੁਰੱਖਿਅਤ ਤੇ ਆਰਾਮਦਾਇਕ ਠਹਿਰਾਉ ਦੀ ਸਹੂਲਤ ਪ੍ਰਦਾਨ ਕਰੇਗਾ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਸਮੁੱਚੇ ਵਿਕਾਸ ਲਈ ਇਸ ਤਰ੍ਹਾਂ ਦੇ ਪ੍ਰਾਜੈਕਟ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਨਾਲ ਸ਼ਹਿਰ 'ਚ ਪੀਣ ਵਾਲੇ ਪਾਣੀ ਅਤੇ ਆਵਾਜਾਈ ਸਹੂਲਤਾਂ ਵਿਚ ਮਹੱਤਵਪੂਰਨ ਸੁਧਾਰ ਆਵੇਗਾ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਛੇਤੀ ਇਸ ਦਾ ਲਾਭ ਮਿਲ ਸਕੇ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, 'ਆਪ' ਆਗੂ ਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਭੁਪਿੰਦਰ ਹੁੱਡਾ ਅਤੇ ਕਾਂਗਰਸ ਵਿਧਾਇਕਾਂ ਦੀ ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਰਾਣਾ ਗਿੱਲ ਦੀ ਅਗਵਾਈ ਹੇਠ ਕੁਰਾਲੀ ਦੇ ਦੋ ਸਾਬਕਾ ਕੌਂਸਲਰ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।