13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸ਼ਾਸਨ ਵਲੋਂ ਸ਼ਤਾਬਦੀ ਸੰਬੰਧੀ ਪੁਖ਼ਤਾ ਪ੍ਰਬੰਧ <br/>

ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੰਗਰ ਉੱਤੇ ਲਗਾਏ ਵਾਟਰ ਪਰੂਫ ਟੈਂਟ | (ਸੱਜੇ) ਗੁਰਦੁਆਰਾ ਸ੍ਰੀ ਬਿਵਾਨਗੜ੍ਹ ਸਾਹਿਬ ਨੂੰ ਫੁੱਲਾਂ ਨਾਲ ਕੀਤੀ ਸਜਾਵਟ ਦਾ ਦਿ੍ਸ਼ | ਤਸਵੀਰਾਂ: ਮੁਨੀਸ਼ <br/> 30-04-2026
ਕੀਰਤਪੁਰ ਸਾਹਿਬ, 29 ਅਪ੍ਰੈਲ (ਸਤਨਾਮ ਸਿੰਘ ਸੱਤੀ, ਬੀਰ ਅੰਮਿ੍ਤਪਾਲ ਸਿੰਘ ਸੰਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾ ਰਹੇ ਕੀਰਤਪੁਰ ਸਾਹਿਬ ਦੇ 400 ਸਾਲਾ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸੰਪਰਦਾਵਾਂ ਵਲੋਂ ਪੰਜ ਗੁਰੂ ਘਰਾਂ ਵਿਚ ਲੰਗਰ ਲਗਾਏ ਗਏ ਹਨ | ਜਿਸ ਵਿਚ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਵਲੋਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ, ਬਾਬਾ ਦਿਲਬਾਗ ਸਿੰਘ ਲੋਹ ਲੰਗਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਲੋਂ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿਖੇ ਲੰਗਰ ਲਗਾਇਆ ਗਿਆ ਹੈ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਜੋੜੇ ਘਰ, ਗਠੜੀ ਘਰ ਅਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ | ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਲੋਂ ਆਮ ਚੈੱਕ ਅਪ ਅਤੇ ਮੈਡੀਕਲ ਕੈਂਪ ਨੌ ਲੱਖਾ ਬਾਗ ਵਿਖੇ ਲਗਾਇਆ ਗਿਆ | ਗਰਮੀ ਦੇ ਮੌਸਮ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਬਾਹਰ ਸਜਾਏ ਗਏ ਪੰਡਾਲ ਵਿਚ ਏ.ਸੀ. ਕੂਲਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਹੈ | ਬਾਰਿਸ਼ ਕੋਈ ਸਮਾਗਮ ਵਿਚ ਵਿਘਨ ਨਾ ਪਾਵੇ ਇਸ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਟੈਂਟ ਵਾਟਰ ਪ੍ਰੂਫ ਕੀਤੇ ਹੋਏ ਹਨ | ਅਗਰ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਗੱਲ ਕੀਤੀ ਜਾਵੇ ਤਾਂ ਪ੍ਰਸ਼ਾਸਨ ਵਲੋਂ ਵੀ ਸੰਗਤਾਂ ਦੀ ਸਹੂਲਤ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ | ਇਸ ਸਬੰਧੀ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਸ਼ਹਿਰ ਦੀ ਸਫਾਈ ਨੂੰ ਧਿਆਨ ਵਿਚ ਰੱਖਦਿਆਂ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਫਾਈ ਮੁਲਾਜ਼ਮਾਂ ਤੋਂ ਇਲਾਵਾ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਕਰਮਚਾਰੀਆਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ | ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਅੰਦਰ 24 ਘੰਟੇ ਪਾਣੀ ਦੀ ਸਪਲਾਈ ਅਤੇ ਬਿਜਲੀ ਲਈ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ | ਦੱਸਿਆ ਕਿ ਜਿਨਾਂ ਥਾਵਾਂ ਤੇ ਪਾਣੀ ਦੀ ਸਪਲਾਈ ਨਹੀਂ ਹੋ ਸਕਦੀ, ਉੱਥੇ ਮੰਡੀ ਬੋਰਡ ਦੀ ਡਿਊਟੀ ਲਗਾ ਕੇ ਟੈਂਕਰਾਂ ਨਾਲ ਪਾਣੀ ਦੀ ਸਪਲਾਈ ਨੂੰ ਜਾਰੀ ਰੱਖਿਆ ਜਾ ਰਿਹਾ ਹੈ | ਦੱਸਿਆ ਕਿ ਸ਼ਹਿਰ ਦੀਆਂ ਗਲੀਆਂ ਸਮਾਗਮ ਤੋਂ ਪਹਿਲਾਂ ਹੀ ਠੀਕ ਕਰ ਦਿੱਤੇ ਆ ਗਈਆਂ ਸਨ ਇਸ ਤੋਂ ਇਲਾਵਾ ਆਰਜੀ ਪਖਾਨੇ ਵੀ ਵੱਖ ਵੱਖ ਥਾਵਾਂ ਉੱਤੇ ਸਥਾਪਿਤ ਕੀਤੇ ਗਏ |

ਪਿਛਲੀ ਖ਼ਬਰ ਦਸ ਦਿਨਾਂ ਤੋਂ ਲਾਪਤਾ ਵਿਆਹੁਤਾ ਦੀ ਭਾਲ 'ਚ ਜੁਟੇ ਨੇ ਵਾਰਿਸ ਅਤੇ ਪੁਲਿਸ ਪਤੀ, ਸੱਸ ਅਤੇ ਸਹੁਰੇ ਨੇ ਕਿਸੇ ਰਿਸ਼ਤੇਦਾਰ... ਅਗਲੀ ਖ਼ਬਰ ਸ਼ਹਿਰ ਦੇ ਕੋਚ ਵਿਨੀਤ ਜੈਨ ਨੂੰ ਬੀ.ਸੀ.ਸੀ.ਆਈ ਕੈਂਪ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।