12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸੰਗਤਾਂ ਨੂੰ ਵਧਾਈ <br/>

ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਾਲ ਸਾਬਕਾ ਸਪੀਕਰ ਰਾਣਾ ਕਵਰ ਪਾਲ ਸਿੰਘ | (ਬੀਰ ਅੰਮਿ੍ਤਪਾਲ ਸਿੰਘ ਸੰਨੀ) <br/> 30-04-2026
ਕੀਰਤਪੁਰ ਸਾਹਿਬ, 29 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਦਿਲੋਂ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਬਹੁਤ ਹੀ ਪਵਿੱਤਰ ਅਤੇ ਇਤਿਹਾਸਕ ਅਸਥਾਨ ਹੈ, ਜਿੱਥੇ ਗੁਰੂ ਮਹਾਰਾਜ ਦੀਆਂ ਅਨੇਕਾਂ ਬਖ਼ਸ਼ੀਸ਼ਾਂ ਹੋਈਆਂ ਹਨ | ਇਸ ਪਵਿੱਤਰ ਧਰਤੀ ਨਾਲ ਦੋ ਗੁਰੂ ਸਾਹਿਬਾਨ ਦੇ ਜਨਮ ਦਿਹਾੜੇ ਜੁੜੇ ਹੋਏ ਹਨ ਅਤੇ ਛੇ ਗੁਰੂ ਸਾਹਿਬਾਨ ਨੇ ਇੱਥੇ ਚਰਨ ਪਾਏ ਹਨ, ਜਿਸ ਕਰਕੇ ਇਸ ਸਥਾਨ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ | ਰਾਣਾ ਕੇ.ਪੀ. ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਵਿਸ਼ਾਲ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਟਰਪ੍ਰੂਫ ਟੈਂਟਾਂ, ਲੰਗਰਾਂ, ਛਬੀਲਾਂ ਅਤੇ ਹੋਰ ਸੁਵਿਧਾਵਾਂ ਦੇ ਵਿਆਪਕ ਪ੍ਰਬੰਧਾਂ ਨਾਲ ਸੰਗਤਾਂ ਨੂੰ ਕੋਈ ਦਿੱਕਤ ਨਹੀਂ ਆ ਰਹੀ ਅਤੇ ਇਹ ਪ੍ਰਬੰਧ ਕਾਬਿਲ-ਏ-ਤਾਰੀਫ਼ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੱਤ ਦਿਨਾਂ ਪੋਲ ਖ਼ੋਲ ਪਦ ਯਾਤਰਾ ਦੀ ਨੰਗਲ ਤੋਂ ਸ਼ੁਰੂਆਤ ਕਾਂਗਰਸ ਅਤੇ... ਅਗਲੀ ਖ਼ਬਰ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ਼ 'ਤੇ ਵਿਸ਼ੇਸ਼ ਗੁਰਦੁਆਰਾ ਪਤਾਲਪੁਰੀ ਸਾਹਿਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।