ਘਨੌਲੀ, 29 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਪ੍ਰਧਾਨ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਭੈਣ ਸੁਰਿੰਦਰ ਕੌਰ (63) ਲੋਦੀਮਾਜਰਾ ਦਾ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਤਿੰਨ ਬੱਚੇ ਛੱਡ ਕੇ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਅੱਜ ਵੱਡੀ ਗਿਣਤੀ ਵਿਚ ਬੀਬੀ ਸੁਰਿੰਦਰ ਕੌਰ ਦੇ ਸਸਕਾਰ 'ਤੇ ਵੱਖ-ਵੱਖ ਰਾਜਨੀਤਿਕ ਧਾਰਮਿਕ ਆਗੂਆਂ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ | ਇਸ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਿੰਦਰ ਸਿੰਘ ਬੋਬੀ ਬੋਲਾ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਸੀਨੀਅਰ ਆਗੂ ਪਰਮਜੀਤ ਸਿੰਘ ਮੱਕੜ, ਦਲਜੀਤ ਸਿੰਘ ਭੁੱਟੋ ਥਲੀ, ਜਸਪਾਲ ਸਿੰਘ ਅਤੇ ਹੋਰ ਧਾਰਮਿਕ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |