12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ 23 ਬੱਚਿਆਂ ਨੂੰ ਅੰਮਿ੍ਤ ਦੀ ਦਾਤ ਬਖ਼ਸ਼ੀ 4 ਬਜ਼ੁਰਗ ਮਾਤਾਵਾਂ ਨੇ ਵੀ ਛਕਿਆ ਅੰਮਿ੍ਤ <br/>

ਅੰਮਿ੍ਤ ਦੀ ਦਾਤ ਬਖ਼ਸ਼ੀਸ਼ ਹੋਣ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਦੇ ਬੱਚੇ ਆਪਣੇ ਅਧਿਆਪਕਾਂ ਨਾਲ | ਤਸਵੀਰ: ਅਜੀਤ <br/> 30-04-2026
ਭਰਤਗੜ੍ਹ, 29 ਅਪ੍ਰੈਲ (ਜਸਬੀਰ ਸਿੰਘ ਬਾਵਾ)-ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੌਰਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਰਸਾ ਨੰਗਲ ਸਥਿਤ ਪਰਿਵਾਰ ਵਿਛੋੜਾ ਪਬਲਿਕ ਸਕੂਲ 'ਚ ਪੜ੍ਹ ਰਹੇ 23 ਬੱਚਿਆਂ ਨੂੰ ਅੰਮਿ੍ਤ ਦੀ ਦਾਤ ਬਖ਼ਸ਼ੀਸ਼ ਹੋਈ ਹੈ | ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾ. ਸਕੱਤਰ ਬੀਬੀ ਸਤਵੰਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅੰਮਿ੍ਤ ਅਭਿਲਾਸ਼ੀ ਹੋਣ ਮਗਰੋਂ ਇਹ ਬਾਣੀ ਅਤੇ ਬਾਣੇ ਦੇ ਧਾਰਨੀ ਬਣਕੇ ਆਪਣੀ ਭਵਿੱਖੀ ਜ਼ਿੰਦਗੀ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਜਿਉਣਗੇ, ਖ਼ੁਦ ਸਿੱਖ ਇਤਿਹਾਸ ਨਾਲ ਜੁੜਕੇ ਪ੍ਰਚਾਰ ਅਤੇ ਪ੍ਰਸਾਰ ਰਾਹੀਂ ਹੋਰਨਾਂ ਪ੍ਰਾਣੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ | ਇਸੇ ਦੌਰਾਨ,4 ਬਜ਼ੁਰਗ ਮਾਤਾਵਾਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੇ ਜ਼ਿੰਦਗੀ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਜਿਊਣ ਦਾ ਫ਼ੈਸਲਾ ਕੀਤਾ |

ਪਿਛਲੀ ਖ਼ਬਰ ਇਕ ਪੋਿਲੰਗ ਸਟੇਸ਼ਨ ਦੇ ਬਾਹਰ ਕੇਂਦਰੀ ਬਲਾਂ ਵਲੋਂ ਲਾਠੀਚਾਰਜ ਅਗਲੀ ਖ਼ਬਰ ਆਰ.ਬੀ.ਯੂ. ਅਲਫ਼ਾ ਸਕੂਲ 'ਚ ਲੈਕਚਰ ਕਰਵਾਇਆ ਨੈਕਸਟ ਆਈ.ਏ.ਐਸ. ਨਾਲ ਐਮ.ਓ.ਯੂ. ਸਾਈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।