02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਰੂਪਨਗਰ 'ਚ ਜ਼ੋਰਦਾਰ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 01-05-2026
ਰੂਪਨਗਰ, 30 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਗਾਏ ਜਾ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਰੂਪਨਗਰ ਵਿਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਵੱਡੀ ਗਿਣਤੀ ਵਿਚ ਇਕੱਠੇ ਹੋਏ ਹਲਕਾ ਰੂਪਨਗਰ ਦੇ ਅਕਾਲੀ ਵਰਕਰਾਂ, ਯੂਥ ਅਕਾਲੀ ਦਲ ਦੇ ਵਰਕਰਾਂ ਅਤੇ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੇ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਬਿਜਲੀ ਪ੍ਰਬੰਧਨ ਵਿਚ ਨਾਕਾਮ ਰਹੀ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੜਾਕੇ ਦੀ ਗਰਮੀ ਵਿਚ ਵੀ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕੋਈ ਢੁਕਵੇਂ ਉਪਰਾਲੇ ਨਹੀਂ ਕੀਤੇ ਗਏ, ਜਿਸ ਕਾਰਨ ਉਦਯੋਗਪਤੀ, ਵਪਾਰੀ, ਕਿਸਾਨ ਅਤੇ ਘਰੇਲੂ ਖਪਤਕਾਰ ਸਭ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਲੋਕ ਰਾਤਾਂ ਜਾਗ ਕੇ ਕੱਟਣ ਲਈ ਮਜਬੂਰ ਹਨ ਅਤੇ ਅਪ੍ਰੈਲ ਮਹੀਨੇ ਵਿਚ ਹੀ ਇਹ ਹਾਲ ਹੈ ਤਾਂ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਸੁੱਤੀ ਹੋਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਅਕਾਲੀ ਦਲ ਵਲੋਂ ਹਰ ਹਲਕੇ ਵਿਚ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਪਾਰਟੀ ਪੰਜਾਬ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਇਹ ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਫੂਲ ਚੱਕਰ ਬਾਜ਼ਾਰ, ਗਾਂਧੀ ਚੌਂਕ, ਪੁਰਾਣੀ ਅਨਾਜ ਮੰਡੀ ਅਤੇ ਪੁਲ ਬਾਜ਼ਾਰ ਰਾਹੀਂ ਹੁੰਦਾ ਹੋਇਆ ਸਰਹਿੰਦ ਨਹਿਰ ਕੋਲ ਨਗਰ ਕੌਂਸਲ ਚੌਂਕ ਵਿਚ ਸਮਾਪਤ ਹੋਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਔਲਖ, ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਵਰਕਿੰਗ ਕਮੇਟੀ ਮੈਂਬਰ ਮੋਹਨ ਸਿੰਘ ਢਾਹੇ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਾਵਾ ਸਿੰਘ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ, ਮਨਜਿੰਦਰ ਸਿੰਘ ਧਨੋਆ, ਐਡਵੋਕੇਟ ਸੂਰਜਪਾਲ ਸਿੰਘ, ਐਡਵੋਕੇਟ ਰਾਜੀਵ ਸ਼ਰਮਾ, ਸਰਕਲ ਪ੍ਰਧਾਨ ਕੁਲਬੀਰ ਸਿੰਘ ਅਸਮਾਨਪੁਰ, ਗੁਰਦੀਪ ਸਿੰਘ ਬਟਾਰਲਾ, ਸਤਨਾਮ ਸਿੰਘ ਝੱਜ, ਜਸਬੀਰ ਸਿੰਘ ਢੇਰ, ਸੁਰਿੰਦਰ ਸਿੰਘ ਮਟੌਰ, ਜਸਬੀਰ ਸਿੰਘ ਗਿੱਲ, ਚਰਨ ਸਿੰਘ ਭਾਟੀਆ, ਮਨਿੰਦਰ ਪਾਲ ਸਿੰਘ ਸਾਹਨੀ, ਸਵਰਨ ਸਿੰਘ ਬੋਬੀ ਬਹਾਦਰਪੁਰ, ਅਜਮੇਰ ਸਿੰਘ ਬਿੱਕੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਆਦੇਸ਼ ਪ੍ਰਤਾਪ ਸਿੰਘ ਰਾਣਾ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ, ਯੂਥ ਆਗੂ ਰਵਿੰਦਰ ਸਿੰਘ ਰਵੀ, ਗੱਜਣ ਸਿੰਘ ਭੱਟੀ, ਸੁਨੀਲ ਕੁਮਾਰ ਕਾਲਾ, ਬਲਜਿੰਦਰ ਸਿੰਘ ਮਿੱਠੂ, ਕਰਨਵੀਰ ਸਿੰਘ ਗਿੰਨੀ ਜੌਲੀ, ਲਖਵਿੰਦਰ ਸਿੰਘ ਲੱਕੀ, ਮਨਪ੍ਰੀਤ ਸਿੰਘ ਗਿੱਲ, ਅਨੂਸੂਚਿਤ ਜਾਤੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਰ.ਪੀ. ਸਿੰਘ ਸ਼ੈਲੀ, ਸ਼ਹਿਰੀ ਪ੍ਰਧਾਨ ਰਾਜਿੰਦਰ ਕੁਮਾਰ ਬਿੰਦੀ, ਸੀਨੀਅਰ ਅਕਾਲੀ ਆਗੂ ਹਰਸੁਖਇੰਦਰ ਪਾਲ ਸਿੰਘ ਬੋਬੀ ਬੋਲਾ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਸ਼ਾਮਪੁਰਾ, ਬੀਬੀ ਗੁਰਦੇਵ ਕੌਰ, ਬਲਾਕ ਸੰਮਤੀ ਮੈਂਬਰ ਹਰਜਿੰਦਰ ਕੌਰ ਅਲੀਪੁਰ, ਬਲਵਿੰਦਰ ਕੌਰ (ਵਾਰਡ ਨੰਬਰ 7), ਹਰਭਜਨ ਕੌਰ ਥਿੰਦ, ਕੁਲਵਿੰਦਰ ਕੌਰ ਘਈ, ਪੂਜਾ ਰਾਣੀ, ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਕੁਲਵੰਤ ਸਿੰਘ ਸੈਣੀ, ਜਸਵੰਤ ਸਿੰਘ ਸੈਣੀ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਮੋਹਣ ਸਿੰਘ ਮੁਹੰਮਦੀਪੁਰ, ਗੁਰਮੀਤ ਸਿੰਘ ਸ਼ਾਮਪੁਰਾ, ਸਰਬਜੀਤ ਸਿੰਘ ਮਸੂਤਾ, ਸਰਦਾਰ ਕੌਰ ਰੈਲੋਂ, ਵਾਰਡ ਪ੍ਰਧਾਨ ਸੁਖਵਿੰਦਰ ਸਿੰਘ ਪਟਵਾਰੀ, ਸੰਦੀਪ ਚੌਧਰੀ, ਮਨਜਿੰਦਰ ਸਿੰਘ ਮਨੀ ਲਾਢਲ, ਜਸਬੀਰ ਸਿੰਘ ਹਵੇਲੀ, ਜਸਪਾਲ ਸਿੰਘ ਸੇਠੀ, ਬਲਵਿੰਦਰ ਸਿੰਘ ਲੌਂਗੀਆਂ, ਸੇਵਾ ਸਿੰਘ ਗਿੱਲਕੋ ਵੈਲੀ, ਸੁਖਵਿੰਦਰ ਸਿੰਘ ਸੋਬਤੀ, ਡਾ. ਜਗਦੀਸ਼ ਸਿੰਘ ਅਕਬਰਪੁਰ, ਤੇਜਿੰਦਰ ਪਾਲ ਸਿੰਘ ਗੋਲਡੀ ਭਾਟੀਆ, ਹਰਜੀਤ ਸਿੰਘ ਸੇਠੀ, ਦਵਿੰਦਰ ਪਾਲ ਸਿੰਘ ਕਿੱਟੀ, ਮਨਜੀਤ ਸਿੰਘ ਤੰਬੜ, ਦਰਬਾਰਾ ਸਿੰਘ ਕਲਵਾਂ, ਹਰਜਿੰਦਰ ਸਿੰਘ ਭਾਓਵਾਲ, ਸੁੱਚਾ ਸਿੰਘ ਸਰਸਾ ਨੰਗਲ, ਹਰਜਿੰਦਰ ਕੌਰ ਕਲਵਾਂ, ਪੁਸ਼ਪਿੰਦਰ ਸਿੰਘ ਲੌਂਗੀਆ, ਗੁਰਪਾਲ ਸਿੰਘ ਖੇੜੀ, ਜਸਬੀਰ ਸਿੰਘ ਢਾਹੇ, ਸਿਮਰਨ ਸਿੰਘ ਗਿੱਲ, ਜਸਬੀਰ ਸਿੰਘ ਰਾਣਾ, ਸੁਖਵਿੰਦਰ ਸਿੰਘ ਸ਼ੰਮੀ, ਮੋਹਣ ਸਿੰਘ ਭੋਗੀਪੁਰ, ਭਾਰਤ ਭੂਸ਼ਣ ਹੈਪੀ, ਹੁਸਨ ਚੰਦ ਮਥਾਣ, ਐੱਮ.ਪੀ. ਸ਼ਰਮਾ, ਡਾ. ਬਲਬੀਰ ਸਿੰਘ ਪੰਮੀ, ਹੇਮ ਰਾਜ ਝਾਂਡੀਆਂ, ਧਰਮ ਚੰਦ ਟਿੱਬਾ ਟਪਰੀਆਂ, ਹਰੀ ਕਿਸ਼ਨ ਲੰਬੜਦਾਰ, ਪਾਖਰ ਸਿੰਘ ਜੇਤੇਵਾਲ, ਨਿਰਮਲ ਸਿੰਘ ਸੰਦੋਆ, ਹਰਵਿੰਦਰ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰੀ ਅਸਲੇ ਸਮੇਤ ਨੌਜਵਾਨ ਨੂਰਪੁਰ ਬੇਦੀ ਪੁਲਿਸ ਵਲੋਂ ਗਿ੍ਫ਼ਤਾਰ <br/> ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਡੀ.ਐਮ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।