02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਾਰੀ ਅਸਲੇ ਸਮੇਤ ਨੌਜਵਾਨ ਨੂਰਪੁਰ ਬੇਦੀ ਪੁਲਿਸ ਵਲੋਂ ਗਿ੍ਫ਼ਤਾਰ <br/>

ਅਜੀਤ ਡੈਸਕ 01-05-2026
ਨੂਰਪੁਰ ਬੇਦੀ, 30 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)- ਸਥਾਨਕ ਪੁਲਿਸ ਨੇ ਇਕ ਨੌਜਵਾਨ ਨੂੰ ਭਾਰੀ ਅਸਲੇ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਥਾਨਕ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ. ਅੰਗਰੇਜ਼ ਸਿੰਘ ਹਰੀਪੁਰ ਪੁਲਿਸ ਪਾਰਟੀ ਸਮੇਤ ਜਦੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਹਰੀਪੁਰ ਤੋਂ ਰੂਪਨਗਰ ਸਾਈਡ ਨੂੰ ਜਾ ਰਿਹਾ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਟਿੱਬਾ ਟੱਪਰੀਆਂ ਤੋਂ ਪਹਿਲਾਂ ਹੀ ਪੁਲੀ ਕੋਲ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਖਟਾਣਾ ਸ਼ਮਸ਼ਾਨਘਾਟ ਵੱਲ ਨੂੰ ਮੁੜਦੀ ਸੜਕ 'ਤੇ ਇਕ ਨੌਜਵਾਨ ਖੜ੍ਹਾ ਸੀ | ਜਿਸ ਨੇ ਆਪਣੇ ਪਿੱਛੇ ਇਕ ਪਿੱਠੂ ਬੈਗ ਟੰਗਿਆ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਝਾੜੀਆਂ ਵੱਲ ਨੂੰ ਜਾਣ ਲੱਗਾ ਤਾਂ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਗਿਆ ਜਿਸ ਨੇ ਆਪਣਾ ਨਾਂਅ ਸੰਦੀਪ ਕੁਮਾਰ ਉਰਫ਼ ਰਾਧੇ ਪੁੱਤਰ ਲਛਮਣ ਦਾਸ ਵਾਸੀ ਰੇਗਰ ਬਸਤੀ ਵਾਰਡ ਨੰਬਰ ਇੱਕ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੱਸਿਆ | ਜਿਸ ਦੇ ਬੈਗ ਨੂੰ ਖ਼ੋਲ੍ਹ ਕੇ ਚੈੱਕ ਕਰਨ 'ਤੇ ਉਸ 'ਚੋਂ ਦੋ ਪਿਸਟਲ 30/32 ਬੋਰ, ਦੋ ਦੇਸੀ ਕੱਟੇ 315 ਬੋਰ, 8 ਜਿੰਦਾ ਰੌਂਦ ਬਰਾਮਦ ਹੋਏ | ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਘਨੌਲੀ ਵਿਖੇ ਹੋਣ ਵਾਲੇ ਵਿਸ਼ਾਲ ਭਗਵਤੀ ਜਾਗਰਣ ਦਾ ਪੋਸਟਰ ਜਾਰੀ ਜਾਗਰਣ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਪ੍ਰਬੰਧਕ <b... ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਰੂਪਨਗਰ 'ਚ ਜ਼ੋਰਦਾਰ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।