01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਡੇਂਗੂ ਰੋਕਥਾਮ ਸੰਬੰਧੀ ਸਿਹਤ ਵਿਭਾਗ ਵਲੋਂ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ

ਅਜੀਤ ਡੈਸਕ 01-05-2026
ਰੂਪਨਗਰ, 30 ਅਪ੍ਰੈਲ (ਯਸ਼ਵੰਤ ਬੱਸੀ)-ਡੇਂਗੂ ਤੋਂ ਬਚਾਅ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਡੇਂਗੂ ਰੋਕਥਾਮ ਸਬੰਧੀ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਸਿਹਤ ਵਿਭਾਗ ਵਲੋਂ ਕਰਵਾਈਆਂ ਗਈਆਂ | ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਸਾਫ਼-ਸਫ਼ਾਈ ਅਤੇ ਜਾਗਰੂਕਤਾ ਹੈ | ਉਨ੍ਹਾਂ ਕਿਹਾ ਕਿ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕੂਲਰਾਂ, ਗਮਲਿਆਂ, ਟੁੱਟੇ-ਭੱਜੇ ਬਰਤਨਾਂ ਅਤੇ ਪੁਰਾਣੇ ਟਾਇਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਨੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸੋਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ | ਇਸ ਸਬੰਧੀ ਡਾ. ਹਰਸ਼ਰਨ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਪੜ ਸ਼ਹਿਰ ਦੇ ਮੀਰਾ ਬਾਈ ਚੌਕ, ਗਾਂਧੀ ਨਗਰ, ਪੱਕਾ ਬਾਗ, ਪੱਕਾ ਬਜ਼ਾਰ, ਮਲਹੋਤਰਾ ਕਲੋਨੀ ਅਤੇ ਬਾਲਮੀਕੀ ਮੁਹੱਲਾ ਆਦਿ ਖੇਤਰਾਂ ਵਿਚ ਸੰਭਾਵਿਤ ਡੇਂਗੂ ਲਾਰਵਾ ਵਾਲੇ ਸਥਾਨਾਂ ਦੀ ਜਾਂਚ ਕੀਤੀ ਗਈ | ਇਸਦੇ ਨਾਲ ਹੀ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ | ਇਸ ਦੌਰਾਨ 6 ਟੀਮਾਂ ਵੱਲੋਂ ਕੁੱਲ 297 ਘਰਾਂ ਦਾ ਸਰਵੇ ਕੀਤਾ ਗਿਆ ਅਤੇ 855 ਕੰਨਟੇਨਰ ਚੈੱਕ ਕੀਤੇ ਗਏ |

ਪਿਛਲੀ ਖ਼ਬਰ 'ਵਿਸ਼ਵ ਮਜ਼ਦੂਰ ਦਿਵਸ' ਮਨਾਉਂਦਿਆਂ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਘਨੌਲੀ ਅਨਾਜ ਮੰਡੀ ਬੰਦ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।