ਰੂਪਨਗਰ, 30 ਅਪ੍ਰੈਲ (ਯਸ਼ਵੰਤ ਬੱਸੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਵਿਸ਼ਵ ਭਰ ਵਿਚ ਮਜ਼ਦੂਰਾਂ ਦੇ ਅਣਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਸਕੂਲ ਨਾਲ ਜੁੜੇ ਸਾਰੇ ਡਰਾਈਵਰਾਂ, ਕੰਡਕਟਰਾਂ ਤੇ ਸੇਵਾਦਾਰਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਨੇ ਮਜ਼ਦੂਰ ਦਿਵਸ ਦੇ ਜਸ਼ਨ ਲਈ ਉਤਸ਼ਾਹ ਜ਼ਾਹਰ ਕਰਦੇ ਹੋਏ ਸਕੂਲ ਵਿਚ ਕੰਮ ਕਰ ਰਹੇ ਸਾਰੇ ਸੇਵਾਦਾਰਾਂ ਦੀ ਅਣਥੱਕ ਮਿਹਨਤ ਅਤੇ ਵੱਡੇ ਯੋਗਦਾਨ ਲਈ ਧੰਨਵਾਦ ਕੀਤਾ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਦਿਵਸ ਨੂੰ ਮਨਾਉਣ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਸਾਨੂੰ ਕਿਸੇ ਵੀ ਕੰਮ ਨੂੰ ਛੋਟਾ ਨਹੀਂ ਸਮਝਣਾ ਚਾਹੀਦਾ, ਸਗੋਂ ਹਰ ਕਿਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ |