01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਰਕਾਰੀ ਸਕੂਲ ਨਾਨੋਵਾਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ- ਡਾ. ਸੰਜੀਵ ਗੌਤਮ <br/>

ਅਜੀਤ ਡੈਸਕ 01-05-2026
ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ 'ਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਤਹਿਤ ਪੰਜਾਬ 'ਚ ਸਿੱਖਿਆ ਢਾਂਚੇ 'ਚ ਵੱਡੀ ਕ੍ਰਾਂਤੀ ਆਈ ਹੈ | ਮੌਜੂਦਾ ਸਰਕਾਰ ਦੇ ਕਾਰਜਕਾਲ 'ਚ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ | ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ 'ਚ ਆਧੁਨਿਕ ਸੁਵਿਧਾਵਾਂ ਦਾ ਵਿਸਤਾਰ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਾਨੋਵਾਲ 'ਚ ਆਧੁਨਿਕ ਕਲਾਸਰੂਮ ਦਾ ਉਦਘਾਟਨ ਡਾ. ਸੰਜੀਵ ਗੌਤਮ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਸਿੱਖਿਆ ਖੇਤਰ 'ਚ ਬੁਨਿਆਦੀ ਤਬਦੀਲੀ ਲਿਆ ਰਹੀ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਕਲਾਸਰੂਮਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਰਟ ਬੋਰਡ, ਡਿਜੀਟਲ ਸਮੱਗਰੀ ਅਤੇ ਨਵੀਂ ਤਕਨਾਲੋਜੀ ਨਾਲ ਜੋੜਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਸਿਖਣ ਦੇ ਢੰਗ 'ਚ ਸੁਧਾਰ ਆਵੇਗਾ ਅਤੇ ਉਹ ਹਰ ਰੋਜ ਜ਼ਿਆਦਾ ਰੁਚੀ ਨਾਲ ਪੜ੍ਹਾਈ ਕਰ ਸਕਣਗੇ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਤਕਨਾਲੋਜੀ ਆਧਾਰਿਤ ਸਿੱਖਿਆ ਨਾਲ ਬੱਚਿਆਂ ਦੀ ਸਮਝ ਵਧੇਗੀ ਅਤੇ ਉਹ ਵਿਗਿਆਨਕ ਸੋਚ ਦੇ ਧਾਰਨੀ ਬਣਨਗੇ | ਸਮਾਰੋਹ ਦੌਰਾਨ ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਇੰਚਾਰਜ ਸਰਜੀਤ ਸਿੰਘ, ਸਰਪੰਚ ਆਸ਼ਾ ਰਾਣੀ, ਯੂਥ ਕਲੱਬ ਦੀਪਕ ਸ਼ਰਮਾ, ਰਾਮ ਰਾਣਾ, ਮਨਿੰਦਰ ਰਾਣਾ, ਰਮੇਸ਼ ਕੁਮਾਰ, ਇੰਦਰਪਾਲ ਸ਼ਰਮਾ, ਰਸ਼ਵਿੰਦਰ ਸਿੰਘ ਅਤੇ ਹੋਰ ਅਧਿਆਪਕ ਵਰਗ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਡੀ.ਐਮ ਮੋਰਿੰਡਾ ਵਲੋਂ ਰੋਗੀ ਕਲਿਆਣ ਸਮਿਤੀ ਤਹਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਦਲ ਬਾਬਾ ਬਿਧੀ ਚੰਦ ਵਲੋਂ ਲਗਾਇਆ ਜਾ ਰਿਹਾ ਪੰਜ ਰੋਜ਼ਾ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।