30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੀ ਐਮ ਸ੍ਰੀ ਸਕੂਲ ਕਾਹਨਪੁਰ ਖੂਹੀ ਦੀ ਮੰਨਤ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ <br/>

ਅਜੀਤ ਡੈਸਕ 01-05-2026
ਕਾਹਨਪੁਰ ਖੂਹੀ, 30 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸਥਾਨਕ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਅੱਠਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਮੰਨਤ ਕੁਮਾਰੀ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਨੂੰ ਪਾਸ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਦੱਸਿਆ ਕਿ ਇਸ ਬੱਚੀ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਉਸ ਨੇ ਕਾਮਯਾਬੀ ਹਾਸਲ ਕਰਦਿਆਂ ਆਪਣੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਇਸ ਬੱਚੀ ਨੂੰ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ, ਇਕ ਹਜਾਰ ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵਜ਼ੀਫ਼ਾ ਦਿੱਤਾ ਜਾਵੇਗਾ | ਸਟਾਫ਼ ਵਲੋਂ ਉਕਤ ਵਿਦਿਆਰਥਣ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਹੋਇਆ ਮੁੜ ਤਿੱਖਾ <br/> ਅਗਲੀ ਖ਼ਬਰ ਹਰ ਜੀਵ ਦੇ ਸੱਚੇ ਵਿਚਾਰ ਹੀ ਉਸ ਦੇ ਪਵਿੱਤਰ ਕਰਮ-ਆਚਾਰੀਆ ਨੀਲਕੰਠ ਕੌਸ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।