11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਨ ਸਭਾ ਸੈਸ਼ਨ ਬੁਲਾ ਕੇ ਸੂਬੇ ਦੇ ਵਿੱਤੀ ਸਾਧਨਾਂ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ-ਡਾ. ਚੀਮਾ <br/>

ਅਜੀਤ ਡੈਸਕ 02-05-2026
ਸ੍ਰੀ ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 1 ਮਈ (ਨਿੱਕੂਵਾਲ/ਸੰਨੀ/ਰਾਣਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨ੍ਹਾਂ ਮਸਲਿਆਂ ਤੋਂ ਵਿਧਾਨ ਸਭਾ ਸੈਸ਼ਨ ਬੁਲਾ ਕੇ ਪੰਜਾਬ ਦੇ ਵਿੱਤੀ ਸਾਧਨਾਂ ਦੀ ਦਰਵਰਤੋਂ ਕੀਤੀ ਜਾ ਰਹੀ ਹੈ | ਜੋਕਿ ਬਹੁਤ ਹੀ ਮੰਦਭਾਗੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਗੱਲਬਾਤ ਦੌਰਾਨ ਕੀਤਾ | ਡਾ. ਚੀਮਾ ਨੇ ਕਿਹਾ ਕਿ ਸੂਬਾ ਮਾੜੀ ਵਿਤੀ ਹਾਲਤ ਨਾਲ ਜੂਝ ਰਿਹਾ ਹੈ ਤੇ ਪੰਜਾਬ ਦੀ ਬੇਹਤਰੀ ਦੀ ਗੱਲ ਕਰਨ ਦਾ ਬਜਾਏ ਕਾਵਾਂ ਰੋਲੀ ਪਾ ਕੇ ਡੰਗ ਟਪਾਇਆ ਜਾ ਰਿਹਾ ਹੈ | ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਰਾਬ ਪੀ ਕੇ ਵੀਡੀਓ ਆਉਣਾ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਦੀ ਗੱਲ ਕੀਤੀ ਜਾ ਰਹੀ ਅਤੇ ਦੂਜੇ ਪਾਸੇ ਅਜਿਹੀਆਂ ਘਟਨਾਵਾ ਦਾ ਸਾਹਮਣੇ ਆਉਣਾ ਕੋਈ ਬਹੁਤੀ ਚੰਗੀ ਗੱਲ ਨਹੀਂ | ਡਾ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਬੇਅਦਬੀਆਂ ਰੋਕਣ ਦੀ ਮਨਸ਼ਾ ਸਹੀ ਨਹੀਂ ਹੈ ਕਿਉਂਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਨਾਲ ਹੀ ਵਰਤਾਰਾ ਰੁਕ ਸਕਦਾ ਹੈ ਪਰ ਸਰਕਾਰ ਵਲੋਂ ਇਸ ਵਰਤਾਰੇ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ | ਇਕੱਲਾ ਕਾਨੂੰਨ ਪਾਸ ਹੋਣਾ ਕਾਫੀ ਨਹੀਂ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਬਾਬਾ ਜਰਨੈਲ ਸਿੰਘ ਕਾਰ ਸੇਵਾ, ਜਥੇਦਾਰ ਮੋਹਨ ਸਿੰਘ ਢਾਹੇ, ਸੁਰਿੰਦਰ ਸਿੰਘ ਮਟੌਰ, ਸੰਦੀਪ ਸਿੰਘ ਕਲੋਤਾ, ਬਾਬਾ ਰਵਿੰਦਰ ਸਿੰਘ ਅਸਮਾਨਪੁਰ, ਹਰਜਿੰਦਰ ਸਿੰਘ ਭਾਓਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੌਸਮੀ ਤਾਪਮਾਨ ਵਧਣ ਦੇ ਨਾਲ ਹੀ ਨੰਗਲ ਦਾ ਸਿਆਸੀ ਪਾਰਾ ਵੀ ਵਧਿਆ <br/> ਅਗਲੀ ਖ਼ਬਰ ਦਿਨ-ਦਿਹਾੜੇ ਘਰਾਂ ਤੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।