11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿ੍ੰਸੀਪਲ ਇੰਦਰਜੀਤ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 02-05-2026
ਸ੍ਰੀ ਚਮਕੌਰ ਸਾਹਿਬ, 1 ਮਈ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਸੇਵਾ ਮੁਕਤੀ ਮੌਕੇ ਸ਼ਾਨਦਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ | ਮਾ: ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਕਰੀਬ 34 ਵਰਿਆਂ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ ਮੁਕਤ ਹੋਏ ਇੰਦਰਜੀਤ ਕੌਰ ਨੇ 10 ਵਰ੍ਹੇ ਲੁਠੇੜੀ ਸਕੂਲ ਵਿਚ ਬਤੌਰ ਪਿ੍ੰਸੀਪਲ ਸੇਵਾਵਾਂ ਨਿਭਾਈਆਂ | ਇਸ ਮੌਕੇ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਯਾਦਗਾਰੀ ਤੋਹਫੇ ਭੇਟ ਕੀਤੇ ਗਏ | ਇਸ ਮੌਕੇ ਲਖਵਿੰਦਰ ਸਿੰਘ, ਅਮਨਪ੍ਰੀਤ ਕੌਰ, ਪਿ੍ੰਸੀਪਲ ਲਛਮਣ ਸਿੰਘ, ਗੁਰਿੰਦਰ ਸਿੰਘ ਕਲਸੀ, ਦਵਿੰਦਰ ਸਿੰਘ ਮਕੜੌਨਾ, ਸਰਪੰਚ ਟਹਿਲ ਸਿੰਘ, ਮਧੂ ਬਾਲਾ, ਡਾਕਟਰ ਬਲਜੀਤ ਕੌਰ, ਸ੍ਰੀਮਤੀ ਸਿਮਰਨ, ਕੁਲਵੰਤ ਕੌਰ, ਜਗਜੀਤ ਸਿੰਘ ਮਾਨ ਆਦਿ ਮੌਜੂਦ ਸਨ | ਪਿ੍ੰਸੀਪਲ ਇੰਦਰਜੀਤ ਕੌਰ ਨੇ ਸਕੂਲ 'ਚ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ | ਸਮਾਗਮ ਵਿਚ ਪਿ੍ੰਸੀਪਲ ਇੰਦਰਜੀਤ ਕੌਰ ਦੇ ਪਰਿਵਾਰ ਵਿਚ ਉਨ੍ਹਾਂ ਦੇ ਪਤੀ ਕੰਵਲਜੀਤ ਸਿੰਘ, ਪੁੱਤਰ ਰਮਨਜੀਤ ਸਿੰਘ, ਨੂੰ ਹ ਸਿਮਰਨ ਤੇ ਪੋਤਰੀ ਆਵਿਆ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸੰਪ੍ਰਦਾਵਾਂ ਨੇ ਸੰਗਤਾਂ ਲਈ ਲਗਾਏ ਲੰਗਰ ਅਗਲੀ ਖ਼ਬਰ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਮੋਰਿੰਡਾ ਵਿਖੇ ਚੇਤਨਾ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।