10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਦੇ ਨਿਰਵਾਣ ਦਿਵਸ ਸਮਾਗਮ 'ਚ ਦੂਜੇ ਦਿਨ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ <br/>

ਅਜੀਤ ਡੈਸਕ 02-05-2026
ਨੂਰਪੁਰ ਬੇਦੀ, 1 ਮਈ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੁਰੂ ਗੱਦੀਨਸ਼ੀਨ ਬ੍ਰਹਮਲੀਨ ਸ੍ਰੀ ਸਤਿਗੁਰੂ ਬ੍ਰਹਮਾ ਨੰਦ (ਗਊਆਂ ਵਾਲੇ) ਭੂਰੀਵਾਲਿਆਂ ਦੇ 24ਵੇਂ ਨਿਰਵਾਣ ਦਿਵਸ ਮੌਕੇ ਸ਼੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਚੱਲ ਰਹੇ ਸੰਤ ਸਮਾਗਮ 'ਚ ਦੂਜੇ ਦਿਨ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਨੇ ਗੁਰੂ ਦਰਬਾਰ ਵਿਚ ਮੱਥਾ ਟੇਕ ਕੇ ਗੱਦੀਨਸ਼ੀਨ ਸ਼੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਤੋ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਅਖਿਲ ਭਾਰਤੀ ਗੁੱਜਰ ਮਹਾਂਸਭਾ ਦੇ ਕੌਮੀ ਸੰਗਠਨ ਮਹਾਂ ਮੰਤਰੀ ਬੱਚੂ ਬੈਂਸਲਾ, ਪੰਜਾਬ ਪ੍ਰਧਾਨ ਤੇ ਡਾਇਰੈਕਟਰ ਕਮਲ ਚੌਹਾਨ ਟੇਢੇਵਾਲ ਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਕੰਨਿਆਂ ਸਕੂਲ ਦੀਆਂ ਚਾਰ ਵਿਦਿਆਰਥਣਾਂ ਵਲੋਂ ਵਜ਼ੀਫ਼ਾ ਪ੍ਰੀਖਿਆ ਪਾਸ <br/> ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਚੌਧਰੀ ਪਰਿਵਾਰ ਨਾਲ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।