09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀਆਂ ਵਧਾਈਆਂ

ਵਿਧਾਨ ਸਭਾ 'ਚ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ | <br/> 02-05-2026
ਕੀਰਤਪੁਰ ਸਾਹਿਬ, 1 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵਲੋਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿਚ ਗੁਰਦੁਆਰਾ ਸੀਸ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਪਾਤਾਲਪੁਰੀ ਸਾਹਿਬ ਤੇ ਹੋਰ ਇਤਿਹਾਸਕ ਅਸਥਾਨ ਸਿੱਖ ਧਰਮ ਦੀ ਸ਼ਾਨ ਨੂੰ ਦਰਸਾਉਂਦੇ ਹਨ | ਇਹ ਸਥਾਨ ਨਾ ਸਿਰਫ ਧਾਰਮਿਕ ਮਹੱਤਤਾ ਰੱਖਦੇ ਹਨ, ਸਗੋਂ ਇਤਿਹਾਸ ਅਤੇ ਆਧਿਆਤਮਿਕਤਾ ਦਾ ਵਿਲੱਖਣ ਮੇਲ ਵੀ ਪੇਸ਼ ਕਰਦੇ ਹਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਰਤਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਗਏ ਹਨ | ਸ਼ਹਿਰ ਦੇ ਦਾਖਲੇ 'ਤੇ ਚੌਂਕ ਦਾ ਸੁੰਦਰੀਕਰਨ, ਸਰਕਾਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣਾ, ਹਸਪਤਾਲ ਦਾ ਆਧੁਨਿਕ ਨਵੀਨੀਕਰਨ ਤੇ ਆਮ ਆਦਮੀ ਕਲੀਨਿਕ ਦੀ ਸਥਾਪਨਾ ਵਰਗੇ ਕਈ ਪ੍ਰੋਜੈਕਟ ਸਫਲਤਾਪੂਰਵਕ ਮੁਕੰਮਲ ਕੀਤੇ ਗਏ ਹਨ | ਇਸ ਦੇ ਨਾਲ ਹੀ ਗੁਰਦੁਆਰਾ ਪਾਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ਨੂੰ ਸਾਫ ਰੱਖਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਐਸਟਰੋਟਰਫ਼ ਫੁੱਟਬਾਲ ਗ੍ਰਾਊਾਡ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ |
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਅਕਬਰਪੁਰ-ਸਨਾਣਾ ਖੇਤਰ 'ਚ ਭੱਠਿਆਂ ਦੀਆਂ ਚਿਮਨੀਆਂ 'ਚੋਂ ਨਿਕਲਦਾ ਜ਼ਹਿਰੀਲਾ ਧੂੰਆਂ ਵੰਡ ਰਿਹਾ ਬਿਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।