09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਇਕਾ ਅਨਮੋਲ ਗਗਨ ਮਾਨ ਨੇ 158 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਸੌਂਪੇ ਦਸਤਾਵੇਜ਼ <br/>

ਅਜੀਤ ਡੈਸਕ 02-05-2026
ਖਰੜ/ਕੁਰਾਲੀ, 1 ਮਈ (ਜੰਡਪੁਰੀ/ ਹਰਪ੍ਰੀਤ ਸਿੰਘ)-ਅੱਜ ਹਲਕਾ ਖਰੜ ਦੇ ਪਿੰਡ ਝਿੰਗੜਾਂ ਕਲਾਂ ਵਿਖੇ 'ਮੇਰਾ ਸੁਪਨਾ, ਮੇਰਾ ਘਰ' ਯੋਜਨਾ ਤਹਿਤ ਲਾਲ ਡੋਰੇ ਦੇ ਅੰਦਰ ਪੈਂਦੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ 158 ਪਰਿਵਾਰਾਂ ਨੂੰ ਮਾਲਕੀ ਹੱਕ ਵਾਲੇ ਦਸਤਾਵੇਜ਼ ਸੌਂਪੇ | ਇਸ ਮੌਕੇ ਵਿਧਾਇਕਾ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲੋਕਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦਾ ਕਾਨੂੰਨੀ ਹੱਕ ਮਿਲਿਆ ਹੈ, ਸਗੋਂ ਇਹ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਰਹੇ ਹਨ | ਇਸ ਮੌਕੇ ਪਿੰਡ ਦੀ ਸਰਪੰਚ ਜਸਪ੍ਰੀਤ ਕੌਰ, ਸਮੁੱਚੇ ਪੰਚਾਇਤ ਮੈਂਬਰ, ਸ਼ੀਲਮ ਸੋਹੀ, ਆਮ ਆਦਮੀ ਪਾਰਟੀ ਦੀ ਹਲਕਾ ਲੀਡਰਸ਼ਿਪ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਗ਼ਲਤ ਪਾਸੇ ਤੋਂ ਆ ਰਹੀ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।