09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮੰਡੀ 'ਚੋਂ ਕਣਕ ਦੀ ਲਿਫ਼ਟਿੰਗ ਨਾ ਹੋਣ ਲਈ ਆੜ੍ਹਤੀਆਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ : ਗੋਲਡੀ <br/>

ਅਜੀਤ ਡੈਸਕ 02-05-2026
ਖਰੜ, 1 ਮਈ (ਗੁਰਮੁੱਖ ਸਿੰਘ ਮਾਨ)- ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅਗਰਵਾਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਮੰਗ-ਪੱਤਰ ਸੌਂਪ ਕੇ ਅਨਾਜ ਮੰਡੀ ਖਰੜ 'ਚ ਕਣਕ ਦੀ ਲਿਫ਼ਟਿੰਗ ਨਾ ਹੋਣ ਸਮੇਤ ਹੋਰ ਤਮਾਮ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ 'ਤੇ ਮੰਡੀ ਪੁੱਜ ਕੇ 'ਆਪ' ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ | ਖਰੜ ਦੀ ਅਨਾਜ ਮੰਡੀ 'ਚੋਂ ਦੇਰੀ ਨਾਲ ਕਣਕ ਦੀ ਲਿਫ਼ਟਿੰਗ ਹੋਣ ਕਾਰਨ ਹੋ ਰਹੇ ਨੁਕਸਾਨ ਲਈ ਆੜ੍ਹਤੀਆਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ | ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਮੰਡੀ 'ਚ ਆਮਦ ਲਗਭਗ ਖ਼ਤਮ ਹੋ ਚੁੱਕੀ ਹੈ ਤਾਂ ਲਿਫ਼ਟਿੰਗ ਜਲਦ ਤੋਂ ਜਲਦ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਮੰਡੀ ਦੇ ਆੜ੍ਹਤੀ ਲਿਫ਼ਟਿੰਗ ਵਾਲੇ ਠੇਕੇਦਾਰ ਤੋਂ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਇਕ ਵਿਅਕਤੀ ਨੂੰ ਹੀ ਲਿਫ਼ਟਿੰਗ ਦਾ ਠੇਕਾ ਦਿੱਤਾ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਕਾਫ਼ੀ ਸਮੇਂ ਤੋਂ ਆੜ੍ਹਤੀਆਂ ਨੂੰ 2.5 ਫ਼ੀਸਦੀ ਤੋਂ ਘੱਟ ਕਮਿਸ਼ਨ ਦਿੱਤੀ ਜਾ ਰਹੀ ਹੈ ਜਦਕਿ ਆਈ. ਫਾਰਮ ਵਿਚ ਅੱਜ ਵੀ 2.5 ਫ਼ੀਸਦੀ ਆੜ੍ਹਤ ਦਰਜ ਹੈ | ਉਨ੍ਹਾਂ ਮੰਗ ਕੀਤੀ ਕਿ ਆੜ੍ਹਤੀਆਂ ਨੂੰ 2.5 ਫ਼ੀਸਦੀ ਕਮਿਸ਼ਨ ਦਿੱਤੀ ਜਾਵੇ | ਇਸ ਮੌਕੇ ਖਰੜ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ, ਕੁਸ਼ ਰਾਣਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ, ਰਾਜਿੰਦਰ ਅਗਰਵਾਲ, ਰਾਜੇਸ਼ ਗੁਪਤਾ, ਅਮਨ ਗਰਗ, ਅਰੁਣ ਜਿੰਦਲ, ਸ੍ਰੀ ਨਿਵਾਸ, ਸੌਦਾਗਰ ਸਿੰਘ ਕੋਮਲ, ਦਿਲਬਾਗ ਸਿੰਘ ਤੇ ਆਸ਼ੂ ਪੁਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਮਜ਼ਦੂਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ : ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।