09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 02-05-2026
ਐੱਸ. ਏ. ਐੱਸ. ਨਗਰ, 1 ਮਈ (ਪ੍ਰੋ. ਅਵਤਾਰ ਸਿੰਘ)- ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਜਿਥੇ ਡਾ. ਮੋਹਿਤ ਵਾਲੀਆ, ਡਾ. ਜੈਸਿਕਾ ਮਲਹੋਤਰਾ, ਡਾ. ਜੇ. ਪੀ. ਕੌਰ ਤੇ ਸਪੀਰਚੂਅਲ ਟੇ੍ਰਨਰ ਮਨਿੰਦਰ ਕੌਰ ਵਲੋਂ ਮਰੀਜ਼ਾਂ ਦੀ ਵੱਖ-ਵੱਖ ਬਿਮਾਰੀਆਂ ਸੰਬੰਧੀ ਜਾਂਚ ਕੀਤੀ ਗਈ ਉਥੇ ਹੀ ਮੁਫ਼ਤ 'ਚ ਈ. ਸੀ. ਜੀ. ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਸਮੁੱਚੀ ਡਾਕਟਰੀ ਟੀਮ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਸ਼ਿਾਮ ਸਮੇਂ ਸਜਾਏ ਗਏ ਦੀਵਾਨ 'ਚ ਭਾਈ ਜਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਧਰਮਵੀਰ ਸਿੰਘ, ਗੁਰਮੀਤ ਸਿੰਘ, ਬਲਿਹਾਰ ਸਿੰਘ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਤੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਸਮੇਤ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਰਮਿੰਦਰ ਕੌਰ, ਇੰਦਰਜੀਤ ਕੌਰ, ਅਵਿਨਾਸ਼ ਕੌਰ, ਅਮਨਪ੍ਰੀਤ ਕੌਰ, ਜੋਗਿੰਦਰਪਾਲ ਕੌਰ ਤੇ ਜਸਵੀਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੇਬਰ ਚੌਕ ਖਰੜ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਮਨਾਇਆ 'ਵਿਸ਼ਵ ਮਜ਼ਦੂਰ ਦਿਵਸ' <br/> ਅਗਲੀ ਖ਼ਬਰ ਮੰਡੀ 'ਚੋਂ ਕਣਕ ਦੀ ਲਿਫ਼ਟਿੰਗ ਨਾ ਹੋਣ ਲਈ ਆੜ੍ਹਤੀਆਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ : ਗੋਲਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।