28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਿੱਧੀ ਬਿਜਾਈ ਕਿਸਾਨਾਂ ਲਈ ਬਿਹਤਰ ਵਿਕਲਪ-ਡਾ. ਮਾਹੀ

ਅਜੀਤ ਡੈਸਕ 03-05-2026
ਨਵਾਂਸ਼ਹਿਰ, 2 ਮਈ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਚਲਾਏ ਗਏ 'ਪਾਣੀ ਬਚਾਓ, ਪੰਜਾਬ ਬਚਾਓ' ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਮਾਹੀ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਸਾਲ ਦੇ ਤਰਜ਼ 'ਤੇ ਇਸ ਵਾਰ ਵੀ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਕਿਸਾਨ 1 ਮਈ ਤੋਂ 15 ਜੂਨ ਤੱਕ ਇਸ ਸਕੀਮ ਅਧੀਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ | ਉਨ੍ਹਾਂ ਵਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਹਨ ਉਹ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ 'ਤੇ ਰਜਿਸਟਰ ਜ਼ਰੂਰ ਕਰਵਾਉਣ, ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ 48 ਕਿਸਾਨਾਂ ਵਲੋਂ 338.61 ਏਕੜ ਦੇ ਰਕਬੇ ਵਿਚ ਸਫਲਤਾ ਪੂਰਵਕ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾਇਆ ਗਿਆ ਅਤੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 5,07,915 ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਪੋਰਟਲ ਰਾਹੀਂ ਉਨ੍ਹਾਂ ਦੇ ਖਾਤਿਆਂ ਵਿਚ ਮੁਹੱਈਆ ਕਰਵਾਈ ਗਈ |
ਪਿਛਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਮਨਰੇਗਾ ਕਾਮਿਆਂ ਨੂੰ ਕੌਮੀ ਲੋਕ ਅਦਾਲਤ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਫੁੱਟਬਾਲ ਰੈਜ਼ੀਡੈਂਸ਼ੀਅਲ ਅਕੈਡਮੀ ਲਈ ਟਰਾਇਲ 9 ਤੇ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।