28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮਾਰੀਆਂ ਮੱਲਾਂ

ਅਜੀਤ ਡੈਸਕ 03-05-2026
ਬੰਗਾ, 2 ਮਈ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ ਸਮੈਸਟਰ ਤੀਜੇ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ ਪੰਜਵਾਂ ਅਤੇ ਕਾਲਜ ਵਿਚੋਂ ਪਹਿਲਾ, ਮਨਜੋਤ ਸਿਆਣ ਨੇ ਜ਼ਿਲ੍ਹੇ ਵਿਚੋਂ ਛੇਵਾਂ ਤੇ ਕਾਲਜ 'ਚੋਂ ਦੂਜਾ ਸਥਾਨ ਅਤੇ ਕਨਿਕਾ ਨੇ ਕਾਲਜ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੀ ਇਸ ਸੰਸਥਾ ਨੇ ਵਿੱਦਿਆ ਅਤੇ ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਐਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ, ਜਿਸ ਦਾ ਫਾਇਦਾ ਇਲਾਕੇ ਦੇ ਵਿਦਿਆਰਥੀਆਂ ਨੂੰ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕ ਸਹਿਬਾਨ ਪ੍ਰੋ. ਗੁਰਸ਼ਾਨ ਸਿੰਘ, ਪ੍ਰੋ. ਰਵਿੰਦਰ ਕੌਰ ਅਤੇ ਪ੍ਰੋ. ਪ੍ਰਭਦੀਪ ਕੌਰ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਵੀ ਦਿੱਤੀ |
ਪਿਛਲੀ ਖ਼ਬਰ ਖਮਾਚੋਂ ਕੋਆਪ੍ਰੇਟਿਵ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਮਲਕੀਤ ਸਿੰਘ ਪ੍ਰਧਾਨ ਚੁਣੇ ਅਗਲੀ ਖ਼ਬਰ ਬਿਨਾਂ ਇੰਟਰਵਿਊ ਬਿਨਾਂ ਆਈਲਟਸ ਤੋਂ ਯੂ. ਕੇ. ਸਟੱਡੀ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।