02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਕਰਕੇ ਵੱਖ-ਵੱਖ ਗਰਾਊਾਡਾਂ 'ਚ ਲੱਗੀਆਂ ਰੌਣਕਾਂ-5 ਨੂੰ ਹੋਵੇਗਾ ਫਾਈਨਲ ਮੁਕਾਬਲਾ

ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੇ ਇੱਕ ਮੈਚ ਦੌਰਾਨ ਖਿਡਾਰੀ ਚਰਨ ਗੰਗਾ ਸਟੇਡੀਅਮ ਵਿਖੇ ਤਸਵੀਰ ਖਿਚਵਾਉਂਦੇ ਹੋਏ | <br/> 03-05-2026
ਸ੍ਰੀ ਅਨੰਦਪੁਰ ਸਾਹਿਬ, 2 ਮਈ (ਕਰਨੈਲ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੇ ਮੁਕਾਬਲੇ ਲਗਾਤਾਰ ਜੋਸ਼ ਤੇ ਉਤਸ਼ਾਹ ਨਾਲ ਜਾਰੀ ਹਨ | ਇਸ ਪ੍ਰੀਮੀਅਰ ਲੀਗ ਵਿਚ ਇਲਾਕੇ ਦੇ ਨੌਜਵਾਨ ਵੱਡੀ ਗਿਣਤੀ 'ਚ ਭਾਗ ਲੈ ਰਹੇ ਹਨ | ਇਹ ਲੀਗ ਨੌਜਵਾਨਾਂ 'ਚ ਨਵੀਂ ਊਰਜਾ ਤੇ ਖੇਡ ਭਾਵਨਾ ਨੂੰ ਪ੍ਰਮੋਟ ਕਰਨ 'ਚ ਅਹਿਮ ਭੂਮਿਕਾ ਨਿਭਾ ਰਹੀ ਹੈ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਿਸ਼ਨ ਦਾ ਇੱਕ ਵੱਡਾ ਹਿੱਸਾ ਹੈ ਜਿਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ | ਦਰਸ਼ਕ ਵੀ ਵੱਡੀ ਗਿਣਤੀ 'ਚ ਮੈਦਾਨਾਂ 'ਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ | ਇਸ ਨਾਲ ਖੇਡ ਮੈਦਾਨਾਂ 'ਚ ਖੁਸ਼ੀ ਅਤੇ ਰੌਣਕ ਦਾ ਮਾਹੌਲ ਬਣਿਆ ਹੋਇਆ ਹੈ, ਜੋ ਕਿ ਇਕ ਤੰਦਰੁਸਤ ਸਮਾਜ ਦੀ ਨਿਸ਼ਾਨੀ ਹੈ | ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ 'ਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਕਰਵਾ ਕੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀ ਰਹੇਗੀ |
ਪਿਛਲੀ ਖ਼ਬਰ ਮਾਲ ਵਿਭਾਗ ਦੇ ਕਾਰਜਾਂ ਸੰਬੰਧੀ ਆ ਰਹੀਆਂ ਪ੍ਰੇਸ਼ਾਨੀਆਂ ਹਿੱਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਦਿੱਤਾ ਮੰਗ-ਪੱਤਰ... ਅਗਲੀ ਖ਼ਬਰ ਭਾਜਪਾ ਨੇ ਅਨੁਸ਼ਾਸਨਹੀਨਤਾ 'ਤੇ ਸਖ਼ਤ ਕਾਰਵਾਈ ਕਰਦਿਆਂ ਕਈ ਕਾਰਕੁਨਾਂ ਨੂੰ ਪਾਰਟੀ ਤੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।