17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ <br/>

ਅਜੀਤ ਡੈਸਕ 04-05-2026
ਨੂਰਪੁਰ ਬੇਦੀ, 3 ਮਈ (ਵਿੰਦਰਪਾਲ ਝਾਂਡੀਆਂ)- ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਇੱਕ ਨਿੱਘੀ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ ਗਿਆ | ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬੀ.ਏ. ਭਾਗ ਦੂਜਾ ਤੇ ਬੀ. ਕਾਮ ਭਾਗ ਦੂਜਾ ਦੀਆਂ ਵਿਦਿਆਰਥਣਾਂ ਨੇ ਆਪਣੇ ਸੀਨੀਅਰ ਵਿਦਿਆਰਥਣਾਂ ਬੀ.ਏ. ਭਾਗ ਤੀਜਾ, ਬੀ. ਕਾਮ ਭਾਗ ਤੀਜਾ ਦੀਆਂ ਵਿਦਿਆਰਥਣਾਂ ਨੂੰ ਇੱਕ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥਣਾਂ ਨੇ ਬਹੁਤ ਹੀ ਖ਼ੂਬਸੂਰਤ ਪੰਜਾਬੀ ਸਭਿਆਚਾਰਕ ਗੀਤਾਂ ਤੇ ਕੋਰਿਓਗ੍ਰਾਫੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸੰਬੋਧਨ ਕਰਦਿਆਂ ਇਸ ਵਿਦਾਇਗੀ ਪਾਰਟੀ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਮਿਸ ਫੇਅਰਵੈੱਲ ਆਰਟਸ ਗਰੁੱਪ 'ਚੋਂ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਤੇ ਕਾਮਰਸ ਗਰੁੱਪ ਵਿਚੋਂ ਅੰਜਨਾ ਬੀ.ਕਾਮ ਤੀਜਾ ਦੀ ਵਿਦਿਆਰਥਣ ਨੂੰ ਚੁਣਿਆ ਗਿਆ |
ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਨਰਿੰਦਰ ਦੇਵੀ, ਮੈਡਮ ਅਮਨਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਅਮਨ, ਮੈਡਮ ਦੀਕਸ਼ਾ ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਡਰਾਈਵਰਾਂ ਤੇ ਦਰਜਾ ਚਾਰ ਕਰਮਚਾਰੀਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਨਵਦੀਪ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।