08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ-ਸਿਵਲ ਸਰਜਨ <br/>

ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਯਸ਼ਵੰਤ ਬੱਸੀ)- ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੀ ਜਾਣਕਾਰੀ ਪਹੁੰਚਾਉਣਾ ਤੇ ਯੋਗ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਲਈ ਆਸ਼ਾ ਫੈਸਿਲੀਟੇਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਸਸਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਹੱਤਵਪੂਰਨ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਤੇ ਆਸ਼ਾ ਫੈਸਿਲੀਟੇਟਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਤੇ ਪਿੰਡ ਪੱਧਰ 'ਤੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਹੋਣ ਕਾਰਨ ਉਹ ਇਸ ਯੋਜਨਾ ਬਾਰੇ ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰ ਸਕਦੀਆਂ ਹਨ | ਉਨ੍ਹਾਂ ਸਮੂਹ ਆਸ਼ਾ ਫੈਸਿਲੀਟੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਰਾਹੀਂ ਘਰ-ਘਰ ਜਾ ਕੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਕਾਰਡ ਤੁਰੰਤ ਬਣਵਾਏ ਜਾਣ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ | ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵੀ ਸਮਝਾਇਆ ਗਿਆ | ਇਸ ਮੌਕੇ ਉਨ੍ਹਾਂ ਆਸ਼ਾ ਫੈਸਿਲੀਟੇਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਹੋਰ ਵੱਧ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਕੇ ਹੜਤਾਲ ਖ਼ਤਮ ਕਰਵਾਏ 'ਆਪ' ਸਰਕਾਰ-ਸੰਜੇ ਵਰਮਾ <br/> ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਨਵੇਂ ਵਧਾਏ ਹੱਦ ਕਰਜੇ ਲਾਗੂ ਕਰਵਾਉਣ ਲਈ ਰੋਸ ਧਰਨਾ 11 ਮਈ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।