08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹੇ ਦੀਆਂ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਤਹਿਤ ਵੱਖ-ਵੱਖ ਕੇਸਾਂ ਦਾ ਨਿਪਟਾਰਾ <br/>

ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਯਸ਼ਵੰਤ ਬੱਸੀ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਮਨਜੋਤ ਕੌਰ ਦੀ ਅਗਵਾਈ ਹੇਠ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14341 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਾਡੇਬਲ ਕੇਸ, ਐਨ.ਆਈ. ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਤੇ ਬੀਮਾ ਦਾਅਵਿਆਂ ਦੇ ਕੇਸ, ਐਲ.ਏ.ਸੀ. ਕੇਸ, ਮਾਲ ਕੇਸ, ਪਾਣੀ ਦੇ ਬਿੱਲਾਂ ਤੇ ਟਰੈਫਿਕ ਚਲਾਨ ਵੀ ਲਏ ਗਏ | ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ | ਇਸ ਲੋਕ ਅਦਾਲਤ ਵਿਚ ਰੂਪਨਗਰ ਵਿਖੇ 06 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਤੇ ਨੰਗਲ ਵਿਖੇ 01 ਬੈਂਚ ਲਗਾਏ ਗਏ | ਇਸ ਤੋਂ ਇਲਾਵਾ ਰੈਵੀਨਿਊ ਅਦਾਲਤਾਂ ਦੇ 18 ਤੇ 01 ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਬੈਂਚ ਲਗਾਇਆ ਗਿਆ | 14834 ਕੇਸਾਂ ਵਿੱਚੋਂ 14341 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਲਗਭਗ 95744496/- ਰੁਪਏ ਦੇ ਐਵਾਰਡ ਪਾਸ ਕੀਤੇ ਗਏ | ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਵਲੋਂ ਅੱਗੇ ਦੱਸਿਆ ਗਿਆ ਕਿ ਲੋਕ ਅਦਾਲਤ ਹਮੇਸ਼ਾ ਹੀ ਝਗੜਿਆਂ ਦੇ ਸੁਚੱਜੇ ਢੰਗ ਨਾਲ ਨਿਪਟਾਰੇ ਲਈ ਸਭ ਤੋਂ ਵਧੀਆ ਤਰੀਕਾ ਰਹੀ ਹੈ | ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ | ਲੋਕ ਅਦਾਲਤ ਵਿਚ ਨਿਪਟਾਏ ਗਏ ਮਾਮਲੇ ਅਤੇ ਲੋਕ ਅਦਾਲਤ ਦੇ ਬੈਂਚ ਦੁਆਰਾ ਪਾਸ ਕੀਤੇ ਗਏ ਅਵਾਰਡ ਦੀ ਅੱਗੇ ਕੋਈ ਅਪੀਲ ਨਹੀਂ ਹੁੰਦੀ ਤੇ ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਲੋਕ ਅਦਾਲਤ ਦੇ ਮੌਕੇ 'ਤੇ ਆਉਣ ਵਾਲੇ ਲਿਟੀਗੈਂਟਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਹੈਲਪ ਡੈਸਕ ਲਗਾਏ ਗਏ ਜਿਨ੍ਹਾਂ ਉੱਤੇ ਪੈਰਾ ਲੀਗਲ ਵਲੰਟੀਅਰਾਂ ਨੇ ਸੁਚਾਰੂ ਢੰਗ ਨਾਲ ਡਿਊਟੀ ਨਿਭਾਈ | ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 12 ਸਤੰਬਰ 2026 ਨੂੰ ਲਗਾਈ ਜਾਵੇਗੀ | ਸੀ.ਜੇ.ਐਮ. ਅਮਨਦੀਪ ਕੌਰ ਨੇ ਇਹ ਵੀ ਦੱਸਿਆ ਕਿ ਸਹਿਭਾਗੀ ਨਿਆਂ ਦੇ ਦਿ੍ਸ਼ਟੀਕੋਣ ਤੇ 'ਨਿਆਂ ਦੀ ਘਰ-ਘਰ ਤੱਕ ਸੇਵਾ' ਨੂੰ ਅੱਗੇ ਵਧਾਉਣ ਲਈ, ਭਾਰਤ ਦੀ ਸੁਪਰੀਮ ਕੋਰਟ ਵਲੋਂ ਹੱਲ ਸਮਾਰੋਹ ਕਰਵਾਇਆ ਗਿਆ ਹੈ ਜੋ 21 ਅਪ੍ਰੈਲ, 2026 ਤੋਂ ਸ਼ੁਰੂ ਹੋ ਗਿਆ ਹੈ ਤੇ 21, 22 ਤੇ 23 ਅਗਸਤ, 2026 ਨੂੰ ਇੱਕ ਵਿਸ਼ੇਸ਼ ਲੋਕ ਅਦਾਲਤ ਨਾਲ ਸਮਾਪਤ ਹੋਵੇਗਾ | ਇਸੇ ਤਰ੍ਹਾਂ 138 ਐਨ.ਆਈ.ਐਕਟ ਦੀ ਸਪੈਸ਼ਲ ਲੋਕ ਅਦਾਲਤ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਵਿਖੇ ਮਿਤੀ 18 ਜੁਲਾਈ 2026 ਅਤੇ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ |

ਪਿਛਲੀ ਖ਼ਬਰ ਨੈਵਰ ਗਿਵ ਅਪ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ <br/> ਅਗਲੀ ਖ਼ਬਰ ਹਿਮਾਚਲ ਸਰਕਾਰ ਦੀ ਨਾਜਾਇਜ਼ ਟੋਲ ਐਂਟਰੀ ਫੀਸ ਵਿਰੁੱਧ ਜ਼ਮੀਨੀ ਤੇ ਕਾਨੂੰਨੀ ਲੜਾਈ ਜਾਰੀ ਰਹੇਗੀ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।