09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਿੱਡ-ਡੇ-ਮੀਲ ਵਰਕਰਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਹ ਭਰਪੂਰ ਮਾਰਚ <br/>

ਅਜੀਤ ਡੈਸਕ 10-05-2026
ਸ੍ਰੀ ਅਨੰਦਪੁਰ ਸਾਹਿਬ, 9 ਮਈ (ਕਰਨੈਲ ਸਿੰਘ)- ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੇ ਸੰਘਰਸ਼ ਦੀ ਲਗਾਤਾਰਤਾ ਨੂੰ ਜਾਰੀ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪ੍ਰਧਾਨ ਬਿਮਲਾ ਰਾਣੀ ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਸੂਬਾਈ ਰੈਲੀ ਕਰਨ ਉਪਰੰਤ ਰੋਸ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ 'ਚ ਮਾਰਚ ਕੀਤਾ | ਬੱਸ ਸਟੈਂਡ ਦੇ ਨੇੜੇ ਇਕੱਠੀਆਂ ਹੋਈਆਂ ਹਜ਼ਾਰਾਂ ਮਿਡ-ਡੇ-ਮੀਲ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ ਕਮਲਜੀਤ ਕੌਰ, ਪਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ, ਇਕਬਾਲ ਕੌਰ ਪਟਿਆਲਾ, ਆਸ਼ਾ ਰਾਣੀ ਹੁਸ਼ਿਆਰਪੁਰ, ਕਮਲੇਸ਼ ਕੌਰ ਰੂਪਨਗਰ, ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਰਾਏਸਰ ਬਰਨਾਲਾ, ਸਿਮਰਨਜੀਤ ਕੌਰ ਪਾਸਲਾ ਜਲੰਧਰ, ਜਸਵੀਰ ਕੌਰ ਤਰਨਤਾਰਨ, ਸਿੰਬਲ ਕੌਰ ਫਰੀਦਕੋਟ, ਸੁਨੀਤਾ ਫ਼ਾਜ਼ਿਲਕਾ, ਕੁਲਵਿੰਦਰ ਕੌਰ ਮੋਹਾਲੀ, ਹਰਮੇਸ਼ ਕੌਰ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਫੈਡਰੇਸ਼ਨ ਦੇ ਸੁਬਾਈ ਆਗੂ ਸਾਥੀ ਗੁਰਬਿੰਦਰ ਸਿੰਘ ਸਸਕੌਰ, ਸੂਬਾ ਜਨਰਲ ਸਕੱਤਰ ਜੀ.ਟੀ.ਯੂ. ਦਰਸ਼ਨ ਸਿੰਘ ਬੜਵਾ, ਸਾਥੀ ਗੁਰਬਿੰਦਰ ਚੰਡੀਗੜ੍ਹ, ਜਸਵਿੰਦਰਪਾਲ ਕਾਂਗੜ ਪ.ਸ.ਸ.ਫ. ਰੂਪਨਗਰ, ਗੁਰਪ੍ਰੀਤ ਸਿੰਘ ਗਿੱਲ, ਕਰਮ ਜੇਤੇਵਾਲ ਆਦਿ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ 'ਤੇ ਵਰਕਰਾਂ 'ਚ ਗੁੱਸਾ ਪਾਇਆ ਜਾ ਰਿਹਾ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਉਨ੍ਹਾਂ ਚੋਣਾਂ ਮੌਕੇ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਦਿੱਤੇ ਜਾਂਦੇ ਮਾਮੂਲੀ ਮਾਣ ਭੱਤੇ ਦੀ ਅਦਾਇਗੀ ਮੌਕੇ ਵੱਖ-ਵੱਖ ਬੈਂਕਾਂ 'ਚ ਖਾਤੇ ਖੋਲ੍ਹਣ ਲਈ ਮਜ਼ਬੂਰ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਵਰਕਰਾਂ ਨੂੰ ਸਾਲ 'ਚ ਦੋ ਵਰਦੀਆਂ ਦਿੱਤੀਆਂ ਜਾਣ, ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਰੱਖੀ ਜਾਵੇ, ਮਿੱਡ -ਡੇ-ਮੀਲ ਵਰਕਰਾਂ ਤੋਂ ਜਬਰੀ ਹੋਰ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਸਰਵਿਸ ਬੁੱਕਾਂ ਖੋਲ੍ਹਣ ਤੇ ਪਛਾਣ ਪੱਤਰ ਜਾਰੀ ਕੀਤੇ ਜਾਣ, ਹਰ ਮਹੀਨੇ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ, ਸਰਕਾਰੀ ਇਸਤਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦਿੱਤੀਆਂ ਜਾਣ, ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਬਦਲਵਾਂ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇ ਆਦਿ ਦੀ ਪੂਰਤੀ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਬੀ. ਡੀ. ਪੀ. ਓ. ਮੈਡਮ ਇਸ਼ਾਨ ਚੌਧਰੀ ਨੇ ਧਰਨੇ 'ਚ ਪਹੁੰਚ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 20 ਮਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਐਲਾਨ ਉਪਰੰਤ ਧਰਨਾ ਸਮਾਪਤ ਕੀਤਾ ਗਿਆ |

ਪਿਛਲੀ ਖ਼ਬਰ ਵਾਰਡਾਂ ਦੇ ਰਾਖਵਾਂਕਰਨ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਲਿਸਟ ਨੇ ਕੌਂਸਲ ਚੋਣਾਂ ਲੜਨ ਦੇ ਚਾਹਵਾਨਾਂ ਦੇ ਸੁਪਨੇ ਕੀਤੇ ਚਕਨਾ... ਅਗਲੀ ਖ਼ਬਰ ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।