11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਯਸ਼ਵੰਤ ਬੱਸੀ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਤੇ 'ਅਜੀਤ' ਉਪ ਦਫ਼ਤਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਦੇ ਗ੍ਰਹਿ ਰਣਜੀਤ ਐਵੀਨਿਊ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਜ਼ਿਕਰਯੋਗ ਹੈ ਕਿ ਬੀਤੇ ਦਿਨ ਸਤਨਾਮ ਸਿੰਘ ਸੱਤੀ ਦੇ ਪਿਤਾ ਰਜਿੰਦਰ ਸਿੰਘ (82) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ | ਇਸ ਮੌਕੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਵਿੱਛੜੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ | ਇਸ ਮੌਕੇ ਬਹਾਦਰ ਸਿੰਘ ਜਟਾਣਾ, ਪੱਤਰਕਾਰ ਮਨਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਦੀ ਹੈ-ਡਾ: ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਬਸੀ ਗੁੱਜਰਾਂ ਦੀਆਂ ਸਿੱਖਿਆ-ਸੰਸਥਾਵਾਂ ਦਾ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।