11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਦੀ ਹੈ-ਡਾ: ਸੁਭਾਸ਼ ਸ਼ਰਮਾ <br/>

ਅਜੀਤ ਡੈਸਕ 10-05-2026
ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਨਗਰ ਕੌਂਸਲ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਤੇ ਧਰਨੇ 'ਚ ਸਾਥੀਆਂ ਸਮੇਤ ਪਹੁੰਚ ਕੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਭਾਜਪਾ ਵਲੋਂ ਭਰਪੂਰ ਸਮਰਥਨ ਦਾ ਐਲਾਨ | ਡਾ. ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗਰੰਟੀ ਦਿੱਤੀ ਸੀ ਕਿ ਸਾਰੇ ਆਰਜ਼ੀ ਕਰਮਚਾਰੀਆਂ ਨੂੰ ਸਥਾਈ ਕਰ ਦਿੱਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਹੋਰ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਬਦਕਿਸਮਤੀ ਨਾਲ, ਇਨ੍ਹਾਂ ਮੰਗਾਂ ਨੂੰ ਪੂਰਾ ਕਰਨਾ ਤਾਂ ਦੂਰ ਦੀ ਗੱਲ, ਇਨ੍ਹਾਂ ਕਰਮਚਾਰੀਆਂ ਨੂੰ ਪਿਛਲੇ ਚਾਰ ਸਾਲਾਂ ਵਿਚ ਪੂਰਾ ਕਰਨ ਲਈ ਵੀ ਸਮਾਂ ਨਹੀਂ ਦਿੱਤਾ ਗਿਆ | ਸਰਕਾਰ ਨੂੰ ਕਰਮਚਾਰੀ ਵਿਰੋਧੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀ.ਏ. ਦੇਣ ਦੇ ਬਾਵਜੂਦ, ਪੰਜਾਬ ਸਰਕਾਰ ਨਾ ਸਿਰਫ਼ ਡੀਏ ਦੇਣ ਤੋਂ ਇਨਕਾਰ ਕਰ ਰਹੀ ਹੈ, ਸਗੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਹਾਰਨ ਤੋਂ ਬਾਅਦ ਵੀ, ਇਹ ਕੇਸ ਸੁਪਰੀਮ ਕੋਰਟ ਵਿਚ ਲੈ ਕੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ | ਡਾ. ਸ਼ਰਮਾ ਨੇ ਸਾਰੇ ਆਰਜ਼ੀ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਜਿਵੇਂ ਹੀ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ, ਉਨ੍ਹਾਂ ਨੂੰ ਸਥਾਈ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੇ ਭਿ੍ਸ਼ਟਾਚਾਰ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੱਜ ਸਥਾਨਕ ਸਰਕਾਰਾਂ ਮੰਤਰੀ ਦੀ ਕਰੋੜਾਂ ਰੁਪਏ ਦੇ ਘੁਟਾਲੇ 'ਚ ਗਿ੍ਫ਼ਤਾਰੀ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਭਿ੍ਸ਼ਟਾਚਾਰ ਵਿਚ ਡੁੱਬੀ ਹੋਈ ਹੈ | ਇਸ ਮੌਕੇ ਰਾਕੇਸ਼ ਸ਼ਰਮਾ ਪਿੰਕੀ, ਕਰਨ ਮੈਹਣ, ਅਲਕਾ ਐਰੀ, ਰਜਨੀ ਦੁਬੇਟਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀਆਂ ਦਰਾਂ 'ਚ ਕੀਤੀ ਕਟੌਤੀ ਵਾਲੇ ਪੱਤਰ ਸਰਕਾਰ ਤੁਰੰਤ ਜਾਰੀ ਕਰੇ-ਅਮਨ ਤੇ... ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।