11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)-ਸ਼੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਂਦਿਆਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਸਮਾਗਮ ਦੌਰਾਨ ਭਾਈ ਸ਼ਿਵਮ ਸਿੰਘ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਜਦਕਿ ਭਾਈ ਰਣਬੀਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਭਾਈ ਸ਼ਿਵਮ ਸਿੰਘ ਵਲੋਂ ਨਵੇਂ ਸੈਸ਼ਨ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੀ ਉੱਨਤੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਮਨਿੰਦਰਪਾਲ ਸਿੰਘ ਸਾਹਨੀ ਨੇ ਹਾਲ ਹੀ ਵਿਚ ਪ੍ਰੀਖਿਆਵਾਂ ਵਿਚ ਸਫਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿੱਚ ਗੁਰਨਾਮ ਸਿੰਘ ਧਾਮੀ, ਸੁਖਵਿੰਦਰ ਸਿੰਘ ਫ਼ਰੀਦ ਫਾਈਨਾਂਸ, ਬਲਵਿੰਦਰ ਸਿੰਘ, ਸਕੂਲ ਦੀ ਪਿ੍ੰਸੀਪਲ ਮੈਡਮ ਮਲਕੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਸਤਵੰਤ ਕੌਰ ਸਾਹਨੀ, ਰਮਿਤਾ ਸ਼ਰਮਾ, ਜਸਵਿੰਦਰ ਕੌਰ, ਕਿਰਨਦੀਪ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਘਰਸ਼ 'ਚ ਉਸਾਰੀ ਨਾਲ ਸੰਬੰਧਿਤ ਮਿਸਤਰੀ ਤੇ ਮਜ਼ਦੂਰ ਵੀ ਕਰਨਗੇ ਸ਼ਮੂਲੀਅਤ <br/> ਅਗਲੀ ਖ਼ਬਰ ਨੰਗਲ ਬਲਾਕ 'ਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟਰੇਨਿੰਗ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।