18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਅਬਿਆਣਾ ਵਿਖੇ ਸਿੱਧ ਬਾਬਾ ਬਾਲਕ ਨਾਥ ਮੰਦਰ 'ਚ ਮੂਰਤੀ ਸਥਾਪਨਾ ਮੌਕੇ ਲਾਲਪੁਰਾ ਨੇ ਭਰੀ ਹਾਜ਼ਰੀ <br/>

ਅਜੀਤ ਡੈਸਕ 11-05-2026
ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਪਿੰਡ ਅਬਿਆਣਾ ਵਿਖੇ ਸਥਿਤ ਸਿੱਧ ਸ੍ਰੀ ਬਾਬਾ ਬਾਲਕ ਨਾਥ ਮੰਦਿਰ (ਸਿੱਧੀ ਝੰਡੀ) ਵਿਚ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਪਵਿੱਤਰ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰਦੇ ਹੋਏ ਧਾਰਮਿਕ ਰਸਮਾਂ ਵਿਚ ਭਾਗ ਲਿਆ | ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਆਪਸੀ ਭਾਈਚਾਰੇ, ਸੇਵਾ ਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇੱਕਜੁੱਟ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਤੇ ਸੰਸਕਿ੍ਤਿਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੌਰਾਨ ਮੰਦਿਰ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਆਧਸ ਨੇ ਮੋਰਿੰਡਾ ਵਿਖੇ ਵਾਲਮੀਕਿ ਸਤਿਸੰਗ ਕਰਵਾਇਆ <br/> ਅਗਲੀ ਖ਼ਬਰ ''ਮੇਰਾ ਭਾਰਤ ਯੁਵਾ'' ਦੇ ਸਹਿਯੋਗ ਨਾਲ ਅਜੈਵੀਰ ਸਿੰਘ ਲਾਲਪੁਰਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।