20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਆਗੂ ਭਾਜਪਾ 'ਚ ਸ਼ਾਮਿਲ <br/>

ਅਜੀਤ ਡੈਸਕ 11-05-2026
ਐੱਸ. ਏ. ਐੱਸ. ਨਗਰ, 10 ਮਈ (ਤਰਵਿੰਦਰ ਸਿੰਘ ਬੈਨੀਪਾਲ)- ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਕਈ ਆਗੂਆਂ ਨੇ ਅੱਜ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਸਰਕਲ ਪ੍ਰਧਾਨ ਜਸਮਿੰਦਰ ਸਿੰਘ, ਮਹਿਲਾ ਮੋਰਚਾ ਸਰਕਲ ਪ੍ਰਧਾਨ ਹਰਸ਼ਿਤਾ ਤੇ ਰਿਤੇਸ਼ ਸੈਣੀ ਦੀ ਅਗਵਾਈ 'ਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਨਵੇਂ ਮੈਂਬਰਾਂ ਦਾ ਪਾਰਟੀ ਅੰਦਰ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭਾਜਪਾ ਪਰਿਵਾਰ 'ਚ ਬਣਦਾ ਮਾਣ-ਸਨਮਾਨ ਤੇ ਸੇਵਾ ਦਾ ਮੌਕਾ ਦਿੱਤਾ ਜਾਵੇਗਾ | ਭਾਜਪਾ ਵਿਚ ਸ਼ਾਮਿਲ ਹੋਣ ਵਾਲੀਆਂ ਸ਼ਖ਼ਸੀਅਤਾਂ 'ਚ ਵਰੁਣ ਵਾਸੂਦੇਵਾ, ਗੁਰਮੰਤ ਸਿੰਘ, ਲਵਿਸ਼ ਕਥੂਰੀਆ, ਵਿਵੇਕ ਪਾਂਧੀ, ਅਸ਼ੋਕ ਕੇ. ਸ਼ਰਮਾ, ਗੋਪਾਲ ਕਿ੍ਸ਼ਨ ਸ਼ਰਮਾ, ਸੁਭਾਸ਼ ਵਰਮਾ, ਪੰਡਿਤ ਮੋਹਨ ਲਾਲ ਜੋਸ਼ੀ, ਹਾਕਮ ਸਿੰਘ, ਇੰਦੂ ਵਰਮਾ ਤੇ ਅੰਜਲੀ ਸੂਦ ਆਦਿ ਸ਼ਾਮਿਲ ਸਨ | ਇਸ ਮੌਕੇ ਜਸਮਿੰਦਰ ਸਿੰਘ, ਮਨੋਜ ਸ਼ਰਮਾ, ਗੁਲਸ਼ਨ ਸੂਦ, ਪਵਨ ਸਚਦੇਵਾ, ਮਨਦੀਪ ਕੌਰ, ਦੀਪਾ ਅਰੋੜਾ, ਰਾਜ ਸੰਭਾਲਕੀ, ਰਿਤੇਸ਼ ਸੈਣੀ ਅਤੇ ਅਖਿਲੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋਅਰੂਮ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਕੁਰਾਲੀ ਵਿਖੇ ਆਵਾਰਾ ਪਸ਼ੂ ਦੀ ਟੱਕਰ ਨਾਲ ਮਹਿਲਾ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।