20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੋਸ਼ਣ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 11-05-2026
ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)- ਲੈਮਰਿਨ ਟੈਕ ਸਕਿੱਲਸ ਯੂਨੀਵਰਸਿਟੀ ਪੰਜਾਬ ਦੇ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਦੀ ਐਨ.ਐਸ.ਐਸ. ਯੂਨਿਟ ਵਲੋਂ ਸਰਕਾਰੀ ਹਾਈ ਸਕੂਲ ਆਸਰੋਂ ਵਿਖੇ 'ਮਾਵਾਂ ਤੇ ਬੱਚਿਆਂ ਲਈ ਪੋਸ਼ਣ' ਵਿਸ਼ੇ 'ਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | ਪ੍ਰੋਗਰਾਮ ਅਫ਼ਸਰ ਸ੍ਰੀਮਤੀ ਦੀਪਤੀ ਦੀ ਅਗਵਾਈ ਹੇਠ ਐਨ.ਐਸ.ਐਸ. ਵਲੰਟੀਅਰਾਂ ਨੇ ਗਰਭ ਅਵਸਥਾ ਦੌਰਾਨ ਸਹੀ ਪੋਸ਼ਣ ਤੇ ਬੱਚਿਆਂ ਦੇ ਦਿਮਾਗੀ ਵਿਕਾਸ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਵਧਦੇ ਸਕ੍ਰੀਨ ਸਮੇਂ ਦੇ ਨੁਕਸਾਨਾਂ ਬਾਰੇ ਵੀ ਜਾਗਰੂਕ ਕਰਦਿਆਂ ਸਰੀਰਕ ਗਤੀਵਿਧੀਆਂ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸ੍ਰੀਮਤੀ ਰਤਨ ਕੌਰ ਅਤੇ ਸ੍ਰੀਮਤੀ ਅਰਚਨਾ ਨੇ ਗਰਭਵਤੀ ਔਰਤਾਂ ਨੂੰ ਮਾਤਾ ਸਿਹਤ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਵੀ ਦਿੱਤੀ |

ਪਿਛਲੀ ਖ਼ਬਰ ਮਾਂ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਮਲਾਗਰ ਸਿੰਘ ਖਮਾਣੋਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।