15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀ ਲਿਫ਼ਟਿੰਗ ਦਾ ਰੱਬ ਰਾਖਾ

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀ ਲਿਫ਼ਟਿੰਗ ਨੂੰ ਤਰਸ ਰਹੀਆਂ ਕਣਕ ਦੀਆਂ ਬੋਰੀਆਂ ਦੀ ਤਸਵੀਰ | ਤਸਵੀਰ: ਅੰਮਿ੍ਤਪਾਲ ਸਿੰਘ ਬੰਟੀ <br/> 12-05-2026
ਪੁਰਖਾਲੀ, 11 ਮਈ (ਅੰਮਿ੍ਤਪਾਲ ਸਿੰਘ ਬੰਟੀ)- ਪੰਜਾਬ ਸਰਕਾਰ ਵਲੋਂ ਭਾਵੇਂ 2 ਮਈ ਤੋਂ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨੀ 'ਚ ਘਿਰੇ ਹੋਏ ਹਨ | ਜਾਣਕਾਰੀ ਅਨੁਸਾਰ 15 ਹਜ਼ਾਰ ਦੇ ਕਰੀਬ ਕੱਟਾ ਖੁੱਲ੍ਹੇ ਅਸਮਾਨ ਹੇਠ ਲਿਫ਼ਟਿੰਗ ਦੀ ਉਡੀਕ ਕਰ ਰਹੇ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਨਿਯਮਾਂ ਮੁਤਾਬਿਕ ਖ਼ਰੀਦ ਦੇ 72 ਘੰਟਿਆਂ ਦੇ ਅੰਦਰ ਫ਼ਸਲ ਮੰਡੀ 'ਚੋਂ ਚੁੱਕਣੀ ਲਾਜ਼ਮੀ ਹੁੰਦੀ ਹੈ ਪਰ ਇੱਥੇ ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਿਫ਼ਟਿੰਗ ਰੱਬ ਆਸਰੇ ਹੈ ਜਿਸ ਦਾ ਕਿਸੇ ਵੀ ਤਰਾਂ ਦਾ ਨੁਕਸਾਨ ਆੜ੍ਹਤੀਆਂ ਦੇ ਸਿਰ ਪੈਂਦਾ ਹੈ | ਆੜ੍ਹਤੀਆਂ ਨੇ ਦੱਸਿਆ ਕਿ ਇੱਕ ਪਾਸੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੇ ਉਨ੍ਹਾਂ ਦੇ ਸਾਹ ਸੂਤੇ ਹੋਏ ਹਨ ਉੱਥੇ ਹੀ ਦੂਜੇ ਪਾਸੇ ਬਦਲ ਰਹੇ ਮੌਸਮ ਨੇ ਚਿੰਤਾ ਹੋਰ ਵਧਾ ਦਿੱਤੀ ਹੈ | ਅਸਮਾਨ 'ਚ ਛਾਏ ਕਾਲੇ ਬੱਦਲਾਂ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਡਰ ਹੈ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਹਜ਼ਾਰਾਂ ਕੁਇੰਟਲ ਕਣਕ ਬਰਬਾਦ ਹੋ ਜਾਵੇਗੀ | ਆੜ੍ਹਤੀਆਂ ਨੇ ਦੱਸਿਆ ਕਿ ਮੰਡੀ ਬੰਦ ਹੋਈ ਨੂੰ ਕਿੰਨੇ ਦਿਨ ਬੀਤ ਗਏ ਹਨ ਪਰ ਮੰਡੀ 'ਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਉਹ ਮੰਡੀ 'ਚ ਕਣਕ ਦਾ ਚੌਕੀਦਾਰਾ ਕਰਨ ਲਈ ਮਜਬੂਰ ਹੋਏ ਪਏ ਹਨ ਤੇ ਮੰਡੀ 'ਚ ਹੀ ਬੰਨ੍ਹੇ ਬੈਠੇ ਹਨ | ਇਲਾਕੇ ਦੇ ਕਿਸਾਨਾਂ ਤੇ ਆੜ੍ਹਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੰਡੀ 'ਚੋਂ ਕਣਕ ਦੀ ਚੁਕਾਈ ਤੁਰੰਤ ਸ਼ੁਰੂ ਕਰਵਾਈ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ 'ਚ ਸੰਭਾਵੀ ਬਾਰਸ਼ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ ਜਦ ਇਸ ਸੰਬੰਧੀ ਪਨਸਪ ਦੇ ਡੀ.ਐਮ. ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮੰਡੀ 'ਚ ਜਲਦੀ ਹੀ ਲਿਫ਼ਟਿੰਗ ਦਾ ਪ੍ਰਬੰਧ ਕਰਵਾਉਣਗੇ |
ਪਿਛਲੀ ਖ਼ਬਰ ਊਨਾ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਲਈ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਐਲਾਨ ਨਾਲ ਰੂਪਨਗਰ ਦੀ ਸਿਆਸਤ ਗਰਮਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।