15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 12-05-2026
ਨੰਗਲ, 11 ਮਈ (ਪ੍ਰੀਤਮ ਸਿੰਘ ਬਰਾਰੀ)-ਮਿਊਾਸੀਪਲ ਸਫ਼ਾਈ ਸੇਵਕ ਯੂਨੀਅਨ ਅਤੇ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਧਰਨਾਕਾਰੀਆਂ ਵਲੋਂ ਸਥਾਨਕ ਟਰੱਕ ਯੂਨੀਅਨ ਚੌਂਕ ਤੋਂ ਤਹਿਸੀਲ ਕੰਪਲੈਕਸ ਤੱਕ ਹੱਥਾਂ ਵਿਚ ਝਾੜੂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੋਸਲ ਕੁਮਾਰ ਨੇ ਦੱਸਿਆ ਕਿ ਬੀਤੀ 6 ਮਈ ਨੂੰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਹੁਣ ਤੱਕ ਕੋਈ ਸਕਾਰਾਤਮਕ ਹੁੰਗਾਰਾ ਨਹੀਂ ਮਿਲਿਆ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦੇ ਤੇ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ, ਹੜਤਾਲ ਜਾਰੀ ਰਹੇਗੀ | ਇਸ ਮੌਕੇ ਰਵੀ ਰਾਏ, ਵਿਨੋਦ ਕੁਮਾਰ, ਦਵਿੰਦਰ ਕੁਮਾਰ, ਮੁਕੇਸ਼, ਧਰਮਪਾਲ, ਰਾਜ ਕੁਮਾਰ, ਰਵੀ ਸ਼ੰਕਰ, ਅਜੇ, ਸੰਜੀਵ, ਅਲਕਾ, ਅਨੀਤਾ, ਸੁਨੀਤਾ, ਪੂਜਾ, ਰੇਖਾ, ਸ਼ਾਂਤੀ, ਰੇਨੂ, ਅਨੂ, ਸਵਿਤਾ, ਰਜਨੀ, ਗੁਰਪ੍ਰੀਤ, ਬਲਬੀਰ ਕੌਰ, ਅਨੂਦੀਪ, ਦੀਪ ਮਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਫਾਈ ਕਰਮੀ ਹਾਜ਼ਰ ਸਨ | ਦੂਜੇ ਪਾਸੇ ਅੱਜ ਦੁਪਹਿਰ ਵੇਲੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵੱਲੋਂ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਸਮੇਤ ਸਥਾਨਕ ਟਰੱਕ ਯੂਨੀਅਨ ਨਜ਼ਦੀਕ ਫਲਾਈਓਵਰ ਦੇ ਹੇਠਾਂ ਹੜਤਾਲ 'ਤੇ ਬੈਠੇ ਸਫਾਈ ਸੇਵਕਾਂ ਵਿਚ ਪਹੁੰਚ ਕੇ ਪੂਰਨ ਸਮਰਥਨ ਦਾ ਐਲਾਨ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਨੂੰ ਕੁੰਭਕਰਨੀ ਨੀਂਦ ਵਿਚੋਂ ਬਾਹਰ ਆ ਕੇ ਪਹਿਲ ਦੇ ਆਧਾਰ 'ਤੇ ਸਫ਼ਾਈ ਸੇਵਕਾਂ ਦੀਆਂ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਕੇ ਰਾਹਤ ਮੁਹੱਈਆ ਕਰਵਾਉਣੀ ਚਾਹੀਦੀ ਹੈ | ਸਾਬਕਾ ਸਪੀਕਰ ਨੇ ਐਲਾਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਕੰਟਰੈਕਟ ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਤੇ ਆਊਟ ਸੋਰਸ ਕਾਮਿਆਂ ਨੂੰ ਘੱਟੋ ਘੱਟ 30 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੇ ਸਾਹਨੀ, ਰਾਕੇਸ਼ ਨਈਅਰ, ਕਪੂਰ ਸਿੰਘ, ਵਿਜੇ ਕੌਸ਼ਲ, ਅਸ਼ੋਕ ਰਾਣਾ, ਰਮਨ ਕੁਮਾਰ ਆਰ.ਕੇ., ਬਲਵਿੰਦਰ ਬਾਲੀ, ਟੋਨੀ ਸਹਿਗਲ, ਟੀ.ਐਲ. ਮੱਟੂ, ਵਿਦਿਆ ਸਾਗਰ, ਅਨੀਤਾ ਸ਼ਰਮਾ, ਮਨਜੀਤ ਮੱਟੂ, ਇੰਦੂ ਬਾਲਾ ਆਦਿ ਕਾਂਗਰਸੀ ਆਗੂ ਹਾਜ਼ਰ ਸਨ |
ਭਾਜਪਾ ਆਗੂ ਗਵਰਧਨ ਸੋਨੀ ਜੀਡੀ ਵਲੋਂ ਆਪਣੇ ਸਾਥੀਆਂ ਸਮੇਤ ਧਰਨੇ 'ਚ ਪਹੁੰਚ ਕੇ ਸਫ਼ਾਈ ਸੇਵਕ ਯੂਨੀਅਨ ਮੰਗਾਂ ਦਾ ਜਿੱਥੇ ਸਮਰਥਨ ਕੀਤਾ ਗਿਆ ਉੱਥੇ ਹੀ ਇਹਨਾਂ ਵਾਸਤੇ ਅੱਜ ਦੁਪਹਿਰ ਦੇ ਲੰਗਰ ਦਾ ਬੰਦੋਬਸਤ ਵੀ ਕੀਤਾ ਗਿਆ | ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ | ਇਸ ਮੌਕੇ ਪਵਨ ਜਗੋਤਾ, ਸੁਨੀਲ ਪੂਰੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਰਾਜਨ ਅਨੰਦ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀ ਲਿਫ਼ਟਿੰਗ ਦਾ ਰੱਬ ਰਾਖਾ ਅਗਲੀ ਖ਼ਬਰ ਊਨਾ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਲਈ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।